ਟਿੱਡੀਆਂ ਦੇ ਹਮਲੇ ਦੀ ਚੇਤਾਵਨੀ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਆਦਿ ਜਿਲ੍ਹਿਆਂ ‘ਚ ਅਲਰਟ !

    0
    172

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (ਐੱਫਏਓ) ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਪੰਜਾਬ ਵੱਲ ਤੇਜ਼ ਹਵਾਵਾਂ ਚੱਲਣ ਕਾਰਨ ਪਾਕਿਸਤਾਨ ਤੇ ਰਾਜਸਥਾਨ ਤੋਂ ਟਿੱਡੀਆਂ ਦੇ ਸਮੂਹ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਦਾਖ਼ਲ ਹੋ ਜਾਣਗੇ। ਫਿਰੋਜ਼ਪੁਰ ਜ਼ਿਲ੍ਹੇ ਨੂੰ ਖ਼ਤਰੇ ਦੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ, ਜਦਕਿ ਜਲੰਧਰ, ਕਪੂਰਥਲਾ, ਮਾਨਸਾ, ਮੋਗਾ ਤੇ ਤਰਨਤਾਰਨ ਜ਼ਿਲ੍ਹੇ ਟਿੱਡੀਆਂ ਦੇ ਹਮਲੇ ਦੀ ਥਰੇਟ ਲਿਸਟ ‘ਚ ਹਨ ਜੋ ਸਬਜ਼ੀਆਂ ਦੀ ਫ਼ਸਲਾਂ ਤੇ ਦਾਲਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

    ਅੰਮ੍ਰਿਤਸਰ, ਫਾਜ਼ਿਲਕਾ, ਲੁਧਿਆਣਾ, ਸੰਗਰੂਰ, ਫ਼ਰੀਦਕੋਟ, ਮੁਕਤਸਰ, ਬਠਿੰਡਾ ਤੇ ਬਰਨਾਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। ਰਾਜ ਦੇ ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਤੇ ਸੰਭਾਵੀ ਟਿੱਡੀਆਂ ਦੇ ਹਮਲੇ ਲਈ ਤਿਆਰ ਰਹਿਣ।

    ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਦਿੱਤੇ ਆਪਣੇ ਸਰਕੂਲਰ ‘ਚ ਐਫਏਓ ਨੇ ਰਾਜ ਨੂੰ 1 ਤੋਂ 6 ਅਗਸਤ ਦਰਮਿਆਨ ਹਮਲੇ ਦੀ ਚੇਤਾਵਨੀ ਦਿੱਤੀ ਹੈ, ਜਲੰਧਰ ਦੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸੁਰਿੰਦਰ ਸਿੰਘ ਨੇ ਕਿਹਾ, “ਅਸੀਂ ਵਟਸਐਪ ‘ਤੇ ਕਿਸਾਨਾਂ ਦਾ ਗਰੁੱਪ ਬਣਾਇਆ ਹੈ ਤੇ ਡਿਪਟੀ ਕਮਿਸ਼ਨਰ ਨੇ ਤੇਜ਼ੀ ਨਾਲ ਕਾਰਵਾਈ ਕਰਨ ਲਈ ਸਬ-ਡਵੀਜ਼ਨ ਪੱਧਰ ‘ਤੇ ਕਮੇਟੀਆਂ ਗਠਿਤ ਕੀਤੀਆਂ ਹਨ। ਟਿੱਡੀ ਦੇ ਹਮਲੇ ਤੋਂ ਬਾਅਦ ਅਸੀਂ ਇੱਕ ਖ਼ਾਸ ਖੇਤਰ ਵਿੱਚ ਕੰਮ ਕਰਾਂਗੇ।”

    LEAVE A REPLY

    Please enter your comment!
    Please enter your name here