ਡਾਕਟਰਾਂ ‘ਤੇ ਐੱਫਆਈਆਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਪਾਈ ਝਾੜ !

    0
    129

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਰਵਿੰਦਰ)

    ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਲਾਗ ਦੀਆਂ ਖ਼ਬਰਾਂ ਵਿਚਕਾਰ ਡਾਕਟਰਾਂ ਅਤੇ ਮੈਡੀਕਲ ਸਟਾਫ਼ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਦੌਰਾਨ ਸਖ਼ਤ ਹੋ ਗਈ ਹੈ। ਬੁੱਧਵਾਰ ਨੂੰ ਸੁਪਰੀਮ ਕੋਰਟ ਵਿਚ ਇਕ ਸੁਣਵਾਈ ਹੋਈ, ਜਿਸ ਵਿਚ ਸੁਪਰੀਮ ਕੋਰਟ ਨੇ ਡਾਕਟਰਾਂ ਅਤੇ ਮੈਡੀਕਲ ਸਟਾਫ਼ ਖ਼ਿਲਾਫ਼ ਕਾਰਵਾਈ ਕਰਨ ਲਈ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਡਾਕਟਰਾਂ ਅਤੇ ਮੈਡੀਕਲ ਸਟਾਫ਼ ਨੂੰ ਧਮਕੀ ਨਹੀਂ ਦੇ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਡਾਕਟਰਾਂ ‘ਤੇ ਤਸ਼ੱਦਦ ਅਤੇ ਐੱਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਨੂੰ ਤੁਰੰਤ ਬੰਦ ਕਰੋ।

    ਸੁਪਰੀਮ ਕੋਰਟ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਲੈ ਕੇ ਦਿੱਲੀ ਸਰਕਾਰ ਨੂੰ ਸਖਤ ਤਾੜਨਾ ਦਿੱਤੀ ਹੈ। ਦਰਅਸਲ, ਸੁਪਰੀਮ ਕੋਰਟ ਵਿਚ ਇੱਕ ਕੇਸ ਦੀ ਸੁਣਵਾਈ ਕਰ ਰਹੀ ਸੀ, ਜਿਸ ਵਿੱਚ ਦਿੱਲੀ ਸਰਕਾਰ ਦਾ ਹਲਫਨਾਮਾ ਵੀ ਸਾਹਮਣੇ ਆਇਆ ਸੀ। ਇਸ ਹਲਫਨਾਮੇ ਵਿਚ ਖ਼ੁਦ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਕੁਝ ਡਾਕਟਰਾਂ ਖ਼ਿਲਾਫ਼ ਅਨੁਸ਼ਾਸ਼ਨ ਤੋੜਨ ਲਈ ਕਾਰਵਾਈ ਕੀਤੀ ਗਈ ਹੈ।

    ਸੁਪਰੀਮ ਕੋਰਟ ਨੇ ਸਖ਼ਤ ਇਤਰਾਜ਼ ਜਤਾਇਆ। ਸੁਣਵਾਈ ਦੌਰਾਨ ਕਿਹਾ ਵੇਖਣ ਵਿਚ ਆਇਆ ਕਿ ਇਕ ਅਜਿਹੇ ਡਾਕਟਰ ਨੂੰ ਮੁਅੱਤਲ ਕੀਤਾ ਹੈ, ਜਿਸ ਨੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਦੀਆਂ ਮੁਸ਼ਕਲਾਂ ਅਤੇ ਸਹੂਲਤਾਂ ਦੀ ਘਾਟ ਦੀ ਵੀਡੀਓ ਬਣਾ ਕੇ ਜਨਤਕ ਕਰ ਦਿੱਤਾ ਸੀ। ਅਦਾਲਤ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਤੁਸੀਂ ਸਿਰਫ਼ ਮੁਖਬਰ ਨੂੰ ਹੀ ਗੋਲੀ ਮਾਰ ਰਹੇ ਹੋ। ਕੋਰੋਨਾ ਵਾਰੀਅਰ ਨਾਲ ਅਜਿਹਾ ਵਰਤਾਰਾ ਨਹੀਂ ਕੀਤਾ ਜਾ ਸਕਦਾ। ਕਿਹੜੇ ਜੁਰਮ ਵਿੱਚ ਡਾਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਦਾਲਤ ਨੇ ਦਿੱਲੀ ਸਰਕਾਰ ਨੂੰ ਇਨ੍ਹਾਂ ਸਾਰੀਆਂ ਗੱਲਾਂ ਦਾ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।

    LEAVE A REPLY

    Please enter your comment!
    Please enter your name here