ਡਾ. ਜਸਪਾਲ ਸਿੰਘ ਨੇ ਖ਼ਾਲਸਾ ਕਾਲਜ ਮਾਹਿਲਪੁਰ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

    0
    147

    ਮਾਹਿਲਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਮਾਹਿਲਪੁਰ : ਸਿੱਖ ਵਿੱਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਚੱਲ ਰਹੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਅੱਜ ਕੌਂਸਲ ਦੇ ਸਮੂਹ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਕਾਲਜ ਦੇ ਨਵ ਨਿਯੁਕਤ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣਾ ਕਾਰਜਭਾਰ ਸੰਭਾਲ ਲਿਆ। ਡਾ. ਜਸਪਾਲ ਸਿੰਘ ਇਸ ਤੋਂ ਪਹਿਲਾਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾਅ ਰਹੇ ਸਨ। ਇਸ ਮੌਕੇ ਕੌਂਸਲ ਦੇ ਸਮੂਹ ਅਹੁਦੇਦਾਰਾਂ ਨੇ ਡਾ. ਜਸਪਾਲ ਸਿੰਘ ਨੂੰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਣ ‘ਤੇ ਮੁਬਾਰਕਵਾਦ ਦਿੱਤੀ।

    ਇਸ ਮੌਕੇ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਿਹਾ ਕਿ ਖ਼ਾਲਸਾ ਕਾਲਜ ਮਾਹਿਲਪੁਰ ਦੀ ਫੁੱਟਬਾਲ ਦੇ ਖੇਤਰ ਨੂੰ ਵੱਡੀ ਦੇਣ ਹੈ ਅਤੇ ਮੈਰਿਟ ਦੇ ਆਧਾਰ ‘ਤੇ ਸਰੀਰਕ ਸਿੱਖਿਆ ਵਿਸ਼ੇ ਨਾਲ ਜੁੜੇ ਡਾ. ਜਸਪਾਲ ਸਿੰਘ ਦੀ ਨਿਯੁਕਤੀ ਨਾਲ ਕਾਲਜ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਬੁਲੰਦੀਆਂ ਹਾਸਿਲ ਕਰੇਗਾ। ਇਸ ਮੌਕੇ ਪ੍ਰਿੰਸੀਪਲ ਜਸਪਾਲ ਸਿੰਘ ਨੇ ਕੌਂਸਲ ਦੇ ਸਮੂਹ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਉਹ ਆਪਣਾ ਕੰਮ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕਰਨਗੇ।

    ਇਸ ਮੌਕੇ ਕੌਂਸਲ ਦੇ ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਮੀਤ ਪ੍ਰਧਾਨ ਹਰਦੇਵ ਸਿੰਘ ਢਿਲੋਂ, ਸਹਾਇਕ ਮੈਨੇਜਰ ਗੁਰਮੇਲ ਸਿੰਘ ਗਿੱਲ, ਵਰਿੰਦਰ ਸ਼ਰਮਾ, ਪ੍ਰੋ ਕੰਵਲ, ਦਲਜੀਤ ਸਿੰਘ ਬੈਂਸ, ਉੱਪ ਪ੍ਰਿੰ ਅਰਾਧਨਾ ਦੁੱਗਲ, ਅਮਰੀਕ ਸਿੰਘ ਬੈਂਸ, ਗੁਰਦਿਆਲ ਸਿੰਘ ਬੈਂਸ, ਦਲਜੀਤ ਸਿੰਘ ਕੈਨੇਡਾ, ਪ੍ਰੋ ਹਰਬੰਸ ਸਿੰਘ ਬੋਲੀਨਾ, ਡਾ. ਗੋਪਾਲ ਸਿੰਘ ਬੁੱਟਰ, ਸੇਵਕ ਸਿੰਘ ਬੈਂਸ, ਹਰਪ੍ਰੀਤ ਸਿੰਘ ਬੈਂਸ, ਡਾ ਸੰਤੋਖ ਸਿੰਘ ਮਿਨਹਾਸ,ਸੁਪਿਟੈਂਡੈਂਟ ਗੁਰਪ੍ਰੀਤ ਸਿੰਘ ਆਦਿ ਸਮੇਤ ਕਾਲਜ ਦਾ ਸਟਾਫ਼ ਹਾਜ਼ਰ ਸੀ।

    LEAVE A REPLY

    Please enter your comment!
    Please enter your name here