ਡਾ. ਜਸਬੀਰ ਅਤੇ ਡਾ. ਸੁਰਿੰਦਰ ਸਿੰਘ ਨੂੰ ਸੇਵਾ ਮੁਕਤੀ ਤੇ ਨਿੱਘੀ ਵਿਦਾਇਗੀ ਦਿੱਤੀ ਗਈ

    0
    126

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਸਿਹਤ ਵਿਭਾਗ ਵਿੱਚ ਸੇਵਾ ਮੁਕਤੀ ਦਾ ਸਮਾਂ ਪੂਰਾ ਹੋਣ ਉਪਰੰਤ ਕੋਰੋਨਾ ਮਹਾਂਮਾਰੀ ਦੌਰਾਨ ਮੈਡੀਕਲ ਸਟਾਫ਼ ਨੂੰ ਦਿੱਤੀ ਵਾਧੂ ਸਮਾਂ ਨੂੰ ਪੂਰਾ ਕਰਦੇ ਹੋਏ ਡਾ. ਜਸਬੀਰ ਸਿੰਘ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਦਫ਼ਤਰ ਸਿਵਲ ਸਰਜਨ ਦੇ ਸਮੂਹ ਸਟਾਫ਼ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਸਟਾਫ਼ ਵਲੋਂ ਉਹਨਾਂ ਦੇ ਵਿਭਾਗ ਦਿੱਤੀਆਂ ਸੇਵਾਵਾਂ ਲਈ ਯਾਦ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਉਹਨਾਂ ਦੇ ਸਨਮਾਨ ਵਿੱਚ ਦਿੱਤੀ ਗਈ ਵਿਦਾਇਗੀ ਪਾਰਟੀ ਲਈ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਉਹਨਾਂ ਦੇ ਕਾਰਜਕਾਲ ਦੌਰਾਨ ਸਮੁੱਚੇ ਕਰਮਚਾਰੀਆਂ ਵਲੋਂ ਆਪਸੀ ਮਿਲ ਵਰਤਨ ਅਤੇ ਟੀਮ ਵਜੋਂ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ ਅਤੇ ਪੂਰੇ ਸਟਾਫ਼ ਨੇ ਉਹਨਾਂ ਨੂੰ ਸਰਕਾਰ ਵਲੋਂ ਦਿੱਤੇ ਗਏ ਕੰਮ ਨੂੰ ਪੂਰਾ ਕਰਨ ਵਿੱਚ ਸਹਿਯੋਗ ਦਿੱਤਾਂ ਹੈ।

    ਉਹਨਾਂ ਨੇ ਆਸ ਕੀਤੀ ਆਉਣ ਵਾਲੇ ਭਵਿੱਖ ਵਿੱਚ ਅਧਿਕਾਰੀਆਂ ਨਾਲ ਸਮੂਹ ਸਟਾਫ਼ ਸਮਰਪਿੱਤ ਭਵਾਨਾ ਨਾਲ ਕੰਮ ਕਰੇਗਾ ਉਹਨਾਂ ਡਾ. ਗੁਰਦੀਪ ਸਿੰਘ ਕਪੂਰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ. ਰਜਿੰਦਰ ਰਾਜ ਨੂੰ ਬਤੋਰ ਸਿਵਲ ਸਰਜਨ ਪੱਦ ਉਨਤ ਹੋਣ ਮੁਬਾਰਿਕ ਬਆਦ ਦਿੱਤੀ ਅਤੇ ਨਵੇਂ ਸਾਲ ਦੀ ਪੂਰਵ ਆਮਿਦ ਤੇ ਸਭ ਲਈ ਖੁਸ਼ੀਆਂ ਅਤੇ ਚੰਗੀ ਸਿਹਤਯਾਬੀ ਦੀ ਕਾਮਨਾ ਕੀਤੀ।

    ਇਸ ਮੌਕੇ ਡਾ. ਪਵਨ ਕੁਮਾਰ ਸਹਾਇਕ ਸਿਵਲ ਸਰਜਨ, ਸੀਨੀਅਰ ਮੈਡੀਕਲ ਅਫ਼ਸਰ ਜਸਵਿੰਦਰ ਸਿੰਘ, ਜੈਡ.ਐਲ.ਏ. ਰਾਜੇਸ਼ ਸੂਰੀ, ਫੂਡ ਅਫ਼ਸਰ ਸੁਪਰਡੈਟ ਮੁਖਤਿਆਰ ਸਿੰਘ, ਮੁਹੰਮਦ ਆਸਿਫ ਡੀ.ਪੀ.ਐਮ., ਮਾਸ ਮੀਡੀਆ ਅਫ਼ਸਰ ਪਰਸ਼ੋਤਮ ਲਾਲ, ਨਵਦੀਪ ਸਿੰਘ ਲਾਡੀ, ਭੁਪਿੰਦਰ ਸਿੰਘ, ਕੇਵਲ ਸਿੰਘ, ਪਰਮਜੀਤ ਕੌਰ, ਆਸ਼ਾ ਰਾਣੀ, ਹਰਰੂਪ ਕੁਮਾਰ ਤੇ ਗੁਰਵਿੰਗਰ ਸ਼ਾਨੇ ਆਦਿ ਹਾਜ਼ਿਰ ਸਨ।

    LEAVE A REPLY

    Please enter your comment!
    Please enter your name here