ਡਿਪਟੀ ਕਮਿਸ਼ਨਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਮਿਸ਼ਨ ਫ਼ਤਹਿ ਦੇ ਬੈਜ ਲਗਾਏ :

    0
    123

    ਫਾਜ਼ਿਲਕਾ, ਜਨਗਾਥਾ ਟਾਇਮਜ਼ : (ਸਿਮਰਨ)

    ਫਾਜ਼ਿਲਕਾ : ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਚਲਾਈ ਗਈ ਹੈ। ਜ਼ਿਲਾ ਪੱਧਰ ’ਤੇ ਸਰਕਾਰ ਦੇ ਉਲੀਕੇ ਪ੍ਰੋਗਰਾਮ ਨੂੰ ਬਾਖ਼ੂਬੀ ਢੰਗ ਨਾਲ ਨੇਪਰੇ ਚੜਾਉਣ ਲਈ ਹਰੇਕ ਵਿਭਾਗੀ ਅਧਿਕਾਰੀ ਦੀ ਸਮੂਲੀਅਤ ਯਕੀਨੀ ਬਣਾਈ ਗਈ ਹੈ। ਕੋਵਿਡ-19 ਦੇ ਬਚਾਅ ਬਾਰੇ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਿਤ ਕਰਵਾਇਆ ਲਿਖਤੀ ਸੰਦੇਸ਼ ਲੋਕਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਵੱਧ ਵੱਧ ਲੋਕਾਂ ਅੰਦਰ ਪ੍ਰਚਾਰ ਹੋ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਕੋਰੋਨਾ ਵਾਇਰਸ ਦੀ ਸਾਵਧਾਨੀਆ ਨੂੰ ਜਨਜਾਗੂਕਤਾ ਲਹਿਰ ਬਣਾਉਣ ਦੇ ਮੰਤਵ ਨਾਲ ਆਂਗਣਵਾੜੀ ਵਰਕਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪ੍ਰਚਾਰ ਸਮੱਗਰੀ ਦੇ ਕੇ ਰਵਾਨਾ ਕਰਨ ਵੇਲੇ ਦਿੱਤੀ।

    ਸ. ਸੰਧੂ ਨੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦੱਸਿਆ ਕਿ ਮਿਸ਼ਨ ਫ਼ਤਿਹ ਪੰਜਾਬ ਵਾਸੀਆਂ ਦੀ ਕੋਵਿਡ 19 ਮਹਾਂਮਾਰੀ ਨੂੰ ਹਰਾਉਣ ਦੀ ਇਕ ਕੋਸ਼ਿਸ ਹੈ। ਇਹ ਮੁਹਿੰਮ ਲੋਕਾਂ ਦੀ, ਲੋਕਾਂ ਵੱਲੋਂ ਤੇ ਲੋਕਾਂ ਲਈ ਹੈ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ’ਤੇ ਜਿੱਤ ਹਾਸਿਲ ਕਰਨ ਲਈ ਕਿਸੇ ਵੀ ਚੀਜ਼ ਨੂੰ ਛੂਹਣ ਤੋਂ ਬਾਅਦ ਹੱਥ ਜਰੂਰ ਧੋਵੋ, ਘਰੋ ਬਾਹਰ ਜਾਣ ਵੇਲੇ ਮੂੰਹ ਮਾਸਕ ਨਾਲ ਢੱਕ ਕੇ ਬਾਹਰ ਜਾਓ ਅਤੇ ਇਕ ਦੂਜੇ ਤੋਂ ਸਾਮਾਜਿਕ ਦੂਰੀ ਬਣਾਈ ਰੱਖੋ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਰਾਜ ਸਰਕਾਰ ਵੱਲੋਂ ਕੋਰੋਨਾ ਸਾਵਧਾਨੀਆ ਬਾਰੇ ਪ੍ਰਕਾਸ਼ਿਤ ਸਮੱਗਰੀ ਨੂੰ ਹਰ ਘਰ ਤੱਕ ਪੁੱਜਦਾ ਕਰਨ ਦੀ ਅਪੀਲ ਕੀਤੀ।

    ਇਸ ਤੋਂ ਪਹਿਲਾ ਸ. ਸੰਧੂ ਵੱਲੋਂ ਜ਼ਿਲਾ ਪੱਧਰ ਦੇ 5 ਬਲਾਕਾਂ ਤੋਂ ਆਏ ਵੱਖ ਵੱਖ ਆਂਗਣਵਾੜੀ ਵਰਕਰਾਂ ਨੂੰ ਕੋਰੋਨਾ ਯੌਧੇ ਦਾ ਬੈਂਜ ਲਗਾ ਕੇ ਹੌਂਸਲਾ ਅਫ਼ਜਾਈ ਕੀਤੀ ਅਤੇ ਕੋਵਿਡ ਸੰਕਟ ਦੌਰਾਨ ਲੋਕ ਸੇਵਾ ਅੰਦਰ ਮੋਹਰੀ ਰੋਲ ਅਦਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕੰਵਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ।

    LEAVE A REPLY

    Please enter your comment!
    Please enter your name here