ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਲੋਂ ਡੇਅਰੀ ਅਤੇ ਪੋਲਟਰੀ ਫਾਰਮਾਂ ਦਾ ਦੌਰਾ !

    0
    147

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਅਮਰਜੀਤ ਸਿੰਘ ਨੇ ਡੇਅਰੀ ਫਾਰਮ ਸ਼ਾਮਚੁਰਾਸੀ, ਮਿਰਜ਼ਾਪੁਰ ਤੋਂ ਇਲਾਵਾ ਪੋਲਟਰੀ ਫਾਰਮ ਪਿੰਡ ਹੁਸੈਨਪੁਰ ਗੁਰੂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਡੇਅਰੀ ਫਾਰਮ ਜਾਂ ਪੋਲਟਰੀ ਫਾਰਮ ਨੂੰ ਕਿਸੇ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ, ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਫਾਰਮ ਮਾਲਕਾਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਸੋਸ਼ਲ ਡਿਸਟੈਂਂਸਿੰਗ, ਆਪਣੇ ਅਤੇ ਆਪਣੇ ਫਾਰਮ ਦੀ ਚੰਗੀ ਤਰ੍ਹਾਂ ਸਾਫ਼-ਸਫ਼ਾਈ ਕਰਨ ਬਾਰੇ ਵੀ ਜਾਗਰੂਕ ਕੀਤਾ।

    ਉਨ੍ਹਾਂ ਨੇ ਉਕਤ ਤੋਂ ਇਲਾਵਾ ਪਸ਼ੂ ਹਸਪਤਾਲ ਪੰਡੋਰੀ ਮਾਹਿਲ ਦਾ ਵੀ ਦੌਰਾ ਕੀਤਾ ਅਤੇ ਵੈਟਨਰੀ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਆਓ ਸਾਰੇ ਰਲ ਮਿਲ ਕੇ ਕੋਵਿਡ-19 ਦੇ ਵੱਧ ਰਹੇ ਪ੍ਰਕੋਪ ਨੂੰ ਠੱਲ ਪਾਉਣ ਵਿੱਚ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸਹਾਈ ਸਾਬਤ ਹੋਈਏ।

    ਇਸ ਮੌਕੇ ਉਨ੍ਹਾਂ ਨਾਲ ਵੈਟਰਨਰੀ ਅਫ਼ਸਰ ਡਾ. ਜਗਦੀਸ਼ ਸਿੰਘ ਵੀ ਸਨ।

    LEAVE A REPLY

    Please enter your comment!
    Please enter your name here