ਡੀਸੀ ਨੇ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾਉਣ ‘ਤੇ ਲਗਾਈ ਪਾਬੰਦੀ :

    0
    124

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫ਼ੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਕਣਕ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਾ ਕੇ ਸਾੜਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਇਸ ਹੁਕਮ ਵਿਚ ਉਨ੍ਹਾਂ ਨੇ ਕਿਹਾ ਕਿ ਰੱਬੀ ਸੀਜ਼ਨ ਸਾਲ 2020 ਦਾ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਹ ਆਮ ਦੇਖਣ ਵਿੱਚ ਆਉਂਦਾ ਹੈ ਕਿ ਸੰਬੰਧਤ ਮਾਲਕਾਂ ਵਲੋਂ ਅੱਗ ਲਾਉਣ ਦੀ ਪ੍ਰਥਾ ਹੋਣ ਕਰਕੇ ਕਣਕ ਦੀ ਰਹਿੰਦ-ਖੂਹੰਦ/ਨਾੜ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।

    ਉਨ੍ਹਾਂ ਨੇ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਲੜਾਈ ਝਗੜਾ ਹੋਣ ਦਾ ਡਰ ਰਹਿੰਦਾ ਹੈ ਅਤੇ ਪ੍ਰਦੂਸ਼ਣ ਨਾਲ ਸਾਹ ਦੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਜ਼ਮੀਨ ਲਈ ਉਪਯੋਗੀ ਜੀਵਕ ਮਾਦਾ ਨੂੰ ਨੁਕਸਾਨ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ ਅਤੇ ਜ਼ਮੀਨ ਦੀ ਉਪਰਲੀ ਸਤਾਂ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਵੀ ਮਰ ਜਾਂਦੇ ਹਨ। ਇਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ‘ਤੇ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਫ਼ਸਲ ਦੀ ਰਹਿੰਦ-ਖੂਹੰਦ/ ਨਾੜ ਨੂੰ ਅੱਗ ਲਾ ਕੇ ਸਾੜਨ ‘ਤੇ ਪਾਬੰਦੀ ਲਗਾਈ ਜਾਂਦੀ ਹੈ।

    ਦੂਜੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਕਣਕ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਪੈਣ ਕਾਰਨ ਗਿੱਲੀ ਹੋਈ ਕਣਕ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਕਣਕ ਵਿੱਚ ਨਮੀ ਸਰਕਾਰ ਦੀ ਨਿਰਧਾਰਤ ਮਾਪਦੰਡਾ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਕਣਕ ਨੂੰ ਖ਼ਰੀਦਣ ਤੋਂ ਅਸਮੱਰਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਮੰਡੀਆਂ ਵਿੱਚ ਬਿਨਾਂ ਵਜ੍ਹਾ ਖੱਜਲ ਹੋਣਾ ਪੈਂਦਾ ਹੈ। ਇਹ ਦੋਵੇਂ ਹੁਕਮ 15 ਜੂਨ 2020 ਤੱਕ ਲਾਗੂ ਰਹਿਣਗੇ।

    LEAVE A REPLY

    Please enter your comment!
    Please enter your name here