ਡੀਸੀ ਵਲੋਂ ਚੋਣਾਂ ਦੇ ਮੱਦੇਨਜ਼ਰ ਕਿਸੇ ਕਿਸਮ ਦਾ ਲਾਈਸੰਸੀ ਅਸਲਾ ਕੈਰੀ ਕਰਨ ’ਤੇ ਲਗਾਈ ਪਾਬੰਦੀ

    0
    145

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਸੂਬੇ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਸ਼ਿਆਰਪੁਰ ਅਤੇ ਇਸ ਦੇ ਕਸਬਿਆਂ (ਜਿਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ) ਅੰਦਰ ਕਿਸੇ ਵੀ ਕਿਸਮ ਦਾ ਲਾਈਸੰਸੀ ਅਸਲਾ, ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ। 17 ਫ਼ਰਵਰੀ 2021 ਤੱਕ ਕੈਰੀ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਹੁਸ਼ਿਆਰਪੁਰ ਸ਼ਹਿਰ ਅਤੇ ਇਸਦੇ ਕਸਬਿਆਂ (ਜਿਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ) ਦੇ ਅਸਲਾ ਧਾਰਕਾਂ ਨੂੰ ਹੁਕਮ ਕਰਦਿਆਂ ਕਿਹਾ ਕਿ ਉਹ ਆਪਣੇ ਹਰ ਕਿਸਮ ਦੇ ਲਾਈਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।

    ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ਼ ਦੇ ਸਕਿਊਰਿਟੀ ਗਾਰਡਜ਼, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜੈਡ ਪਲੱਸ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।

    LEAVE A REPLY

    Please enter your comment!
    Please enter your name here