ਡੇਅਰੀ ਵਿਕਾਸ ਵਿਭਾਗ ਵਲੋਂ ਆਨਲਾਈਨ ਸਿਖਲਾਈ 16 ਨਵੰਬਰ ਤੋਂ

    0
    135

     

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਕੋਵਿਡ-19 ਦੇ ਮੱਦੇਨਜ਼ਰ ਡੇਅਰੀ ਵਿਕਾਸ ਵਿਭਾਗ ਵਲੋਂ ਸਮਾਜਿਕ ਦੂਰੀ ਅਤੇ ਇਕੱਠ ਨਾ ਕਰਨ ਦੇ ਨਿਯਮਾਂ ਦੀ ਪਾਲਣਾਂ ਕਰਦਿਆਂ ਆਨਲਾਈਨ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 16 ਨਵੰਬਰ 2020 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰ ਬੈਠੇ ਹੀ ਆਨਲਾਈਨ ਸਿਖਲਾਈ ਦਾ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਤੋਂ ਬਚਾਅ ਲਈ ਵਿਭਾਗ ਵਲੋਂ ਆਨਲਾਈਨ ਕੋਰਸ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੁੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਜੋ ਕਿ ਕੋਵਿਡ-19 ਦੀ ਮਹਾਂਮਾਰੀ ਕਰਕੇ ਬੰਦ ਹੋ ਗਏ ਸਨ, ਹੁਣ ਕਿਸਾਨ/ਦੁੱਧ ਉਤਪਾਦਕਾਂ ਦੀ ਸਹੂਲਤ ਲਈ ਮੁੜ ਤੋਂ ਇਹ ਆਨਲਾਈਨ ਟਰੇਨਿੰਗ ਪ੍ਰੋਗਰਾਮ ਘਰ ਬੈਠ ਕੇ ਸਿਖਲਾਈ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ਹਨ।

    ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਪਸ਼ੂ ਖ਼ਰੀਦਣ ਲਈ ਕਰਜੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈਡ, ਸਿੰਗਲ ਰੋਅ ਫੋਡਰ ਹਾਰਵੈਸਟਰ, ਸੈਲਫ ਪ੍ਰੋਪੈਲਡ ਫੋਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ- ਰੈਪਰ ਮਸ਼ੀਨ ਦੀ ਖ਼ਰੀਦ ’ਤੇ ਸਬਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਚੁੱਕਿਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਸਮੂਹ ਦੁੱਧ ਉਤਪਾਦਕ ਅਤੇ ਡੇਅਰੀ ਫਾਰਮਰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰਬਰ 439, ਚੌਥੀ ਮੰਜ਼ਿਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜਾਂ ਫ਼ੋਨ ਨੰਬਰ 01882-220025 ’ਤੇ ਆਪਣੇ ਆਪ ਨੂੰ ਰਜਿਸਟਰ ਕਰਨ ਲਈ ਸੰਪਰਕ ਕਰ ਸਕਦੇ ਹਨ।

    LEAVE A REPLY

    Please enter your comment!
    Please enter your name here