ਡੇਰਾ ਮੁਖੀ ਗੁਰਮੀਤ ਸਿੰਘ ਨੇ ਮੰਗੀ 21 ਦਿਨ ਦੀ ਪੈਰੋਲ, ਬਿਮਾਰ ਮਾਂ ਦਿੱਤਾ ਹਵਾਲਾ

    0
    122

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਨੇ ਬਿਮਾਰ ਮਾਂ ਦਾ ਹਵਾਲਾ ਦਿੰਦੇ ਹੋਏ 21 ਦਿਨ ਦੀ ਪੈਰੋਲ ਮੰਗੀ ਹੈ। ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਲਈ ਪੁਲਿਸ ਤੋਂ ਐੱਨਓਸੀ ਮੰਗੀ ਹੈ। ਪੁਲਿਸ ਪ੍ਰਸ਼ਾਸਨ ਦੀ ਸੁਰੱਖਿਆ ਕਾਰਨ ਦੇਖਦੇ ਹੋਏ ਫ਼ੈਸਲਾ ਲਵੇਗਾ। ਪੈਰੋਲ ਲਈ ਗੁਰਮੀਤ ਪਹਿਲਾਂ ਵੀ ਕਈ ਵਾਰ ਯਤਨ ਕਰ ਚੁੱਕਿਆ ਹੈ, ਪਰ ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਤੋਂ ਬਾਹਰ ਜਾਣ ਦੀ ਇੱਛਾ ਪੂਰੀ ਨਹੀਂ ਹੋਈ।ਸੁਨਾਰੀਆ ਜੇਲ੍ਹ ’ਚ ਸਜ਼ਾਯਾਫਤਾ ਗੁਰਮੀਤ ਨੇ ਸੋਮਵਾਰ ਨੂੰ ਜੇਲ੍ਹ ਪ੍ਰਸ਼ਾਸਨ ਨੂੰ ਪੈਰੋਲ ਲਈ ਅਰਜ਼ੀ ਲਾਈ। ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੀ ਪ੍ਰਕਿਰਿਆ ਤਹਿਤ ਪੁਲਿਸ ਤੋਂ ਐੱਨਓਸੀ ਮੰਗੀ ਹੈ ਤਾਂ ਜੋ ਉਸ ਨੂੰ ਪੈਰੋਲ ਦੇਣ ’ਚ ਕੋਈ ਮੁਸ਼ਕਲ ਨਾ ਆਵੇ। ਗੁਰਮੀਤ ਨੂੰ ਪੈਰੋਲ ਦੇਣ ਲਈ ਸਿਰਸਾ ਤੇ ਰੋਹਤਕ ਪੁਲਿਸ ਅਧਿਕਾਰੀ ਜੇਲ੍ਹ ਪ੍ਰਸ਼ਾਸਨ ਦੀ ਕਾਨੂੰਨ ਵਿਵਸਥਾ ਨੂੰ ਖ਼ਤਰਾ ਦਿਖਾਈ ਨਾ ਦਿੱਤਾ ਤਾਂ ਪੈਰੋਲ ਮਨਜ਼ੂਰ ਹੋ ਜਾਵੇਗੀ। ਇਸ ਦੇ ਉਲਟ ਜੇਕਰ ਉਸ ਦੇ ਬਾਹਰ ਆਉਣ ਤੋਂ ਬਾਅਦ ਕਾਨੂੰਨ ਵਿਵਸਥਾ ਵਿਗਡ਼ਨ ਦੀ ਸੰਭਾਵਨਾ ਦਿਖੀ ਤਾਂ ਪਹਿਲਾਂ ਵਾਂਗ ਹੀ ਪੈਰੋਲ ਦੀ ਅਰਜ਼ੀ ਖਾਰਜ ਹੋ ਜਾਵੇਗੀ। ਗੁਰਮੀਤ ਇਸ ਤੋਂ ਪਹਿਲਾਂ ਪਰਿਵਾਰ ’ਚ ਵਿਆਹ, ਬਿਮਾਰ ਮਾਂ ਦੀ ਦੇਖਭਾਲ, ਖੇਤੀ ਕਰਨ ਲਈ ਪੈਰੋਲ ਮੰਗ ਚੁੱਕਿਆ ਹੈ।

    LEAVE A REPLY

    Please enter your comment!
    Please enter your name here