ਡੇਰਾ ਸਿਰਸਾ ਮੁਖੀ ਨੂੰ ਸੁਖਬੀਰ ਬਾਦਲ ਦੀ ਪੋਸ਼ਾਕ ‘ਤੇ ਜੱਥੇਦਾਰ ਚੁੱਪ !

    0
    130

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸ੍ਰੀ ਗੁਰੂ ਗੋਬਿੰਦ ਸਿਘ ਜਿਹੀ ਪੋਸ਼ਾਕ ਦੇਣ ਦੇ ਮਾਮਲੇ ਦਾ ਵਿਵਾਦ ਵਧਦਾ ਜਾ ਰਿਹਾ ਹੈ। ਕਾਂਗਰਸੀ ਲੀਡਰਾਂ ਵੱਲੋਂ ਸੁਖਬੀਰ ਬਾਦਲ ਖ਼ਿਲਾਫ਼ ਗੁਰਮੀਤ ਰਾਮ ਰਹੀਮ ਨੂੰ ਅਜਿਹੀ ਪੋਸ਼ਾਕ ਦੇਣ ਦੇ ਇਲਜ਼ਾਮਾਂ ਤੋਂ ਬਾਅਦ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਤਿੱਖੀ ਬਿਆਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ।

    ਇਸ ਦਰਮਿਆਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਚੁੱਪ ਵੱਟ ਗਏ ਹਨ। ਫ਼ਤਹਿਗੜ੍ਹ ਸਾਹਿਬ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਉਹ ਫਾਲਤੂ ਤੇ ਸਿਆਸੀ ਗੱਲਾਂ ‘ਤੇ ਧਿਆਨ ਨਹੀਂ ਦਿੰਦੇ।

    ਡੇਰਾ ਮੁਖੀ ਦੇ ਮਾਮਲੇ ‘ਚ ਅਕਾਲੀ ਦਲ ਦੀ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਸਾਹਮਣੇ ਆਉਣ ‘ਤੇ ਪਾਰਟੀ ਪ੍ਰਧਾਨ ਨੂੰ ਤਲਬ ਕਰਨ ਦੀ ਮੰਗ ‘ਤੇ ਵੀ ਉਨ੍ਹਾਂ ਕੋਈ ਜਵਾਬ ਨਾ ਦਿੱਤਾ।

    LEAVE A REPLY

    Please enter your comment!
    Please enter your name here