ਤਰਨਤਾਰਨ: ਕਿਸਾਨਾਂ ਨੇ ਕਾਲੇ ਝੰਡਿਆਂ ਨਾਲ ਰੋਸ ਮਾਰਚ ਕਰਦਿਆਂ ਕੇਂਦਰ ਦੇ ਪੁਤਲੇ ਫੂਕੇ

    0
    144

    ਤਰਨਤਾਰਨ, ਜਨਗਾਥਾ ਟਾਇਮਜ਼: (ਰੁਪਿੰਦਰ)

    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਤਰਨਤਾਰਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਕਿਸਾਨਾਂ ਵੱਲੋਂ ਕਾਲੇ ਝੰਡੇ ਲੈ ਕੇ ਪਿੰਡਾਂ ਸ਼ਹਿਰਾਂ ਦੀਆਂ ਸੜਕਾਂ ਉਤੇ ਰੋਸ ਮਾਰਚ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ।

    ਕਿਸਾਨ ਸੰਯੁਕਤ ਮੋਰਚੇ ਵੱਲੋਂ ਸੰਘਰਸ਼ ਦੇ ਛੇ ਮਹੀਨੇ ਪੂਰੇ ਹੋਣ ਉਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਪੂਰੀਆਂ ਕਰਨ ਦੇ ਰੋਸ ਵਜੋਂ 26 ਮਈ ਨੂੰ ਦੇਸ਼ ਭਰ ਵਿਚ ਕਾਲੇ ਝੰਡੇ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਚੱਲਦਿਆਂ ਤਰਨਤਾਰਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪਿੰਡਾਂ ਸ਼ਹਿਰਾਂ ਵਿੱਚ ਰੋਸ ਮਾਰਚ ਕਰਦਿਆਂ ਤਰਨਤਾਰਨ ਦੇ ਬੋਹੜੀ ਚੌਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

    ਇਸ ਮੌਕੇ ਕਿਸਾਨ ਆਗੂ ਜਸਬੀਰ ਸਿੰਘ ਪਿੱਦੀ ਅਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲ ਰੱਦ ਕਰਨ ਦੀ ਥਾਂ ਕਿਸਾਨਾਂ ਨੂੰ ਕਦੇ ਕੋਰੋਨਾ ਦੇ ਨਾਮ ਤੇ ਕਦੇ ਧਰਮ ਦੇ ਨਾਮ ਉਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ, ਕਿਸਾਨ ਅੰਦੋਲਨ ਦੌਰਾਣ ਸਾਢੇ ਚਾਰ ਸੌ ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗਵਾ ਚੁਕੇ ਹਨ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਹੈ।

    ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਅਤੇ ਦੇਸ਼ ਦੇ ਲੋਕਾਂ ਦਾ ਵੱਡੇ ਪੱਧਰ ਉਤੇ ਆਰਥਿਕ ਤੌਰ ਉਤੇ ਨੁਕਸਾਨ ਹੋ ਚੁੱਕਾ ਹੈ। ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਦੀ ਥਾਂ ਵੱਖ ਵੱਖ ਭਰਮ ਜਾਲ ਪੈਦਾ ਕਰ ਲੋਕਾਂ ਨੂੰ ਭਰਮਾ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਅੰਤਿਮ ਸਮਾਂ ਆ ਗਿਆ ਹੈ। ਦੇਸ਼ ਦੇ ਲੋਕ ਮੋਦੀ ਨੂੰ ਮਾਫ ਨਹੀਂ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨੇ ਕਾਨੂੰਨ ਰੱਦ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ, ਬੇਸ਼ਕ 2024 ਤੱਕ ਉਹਨਾਂ ਨੂੰ ਦਿੱਲੀ ਦੀਆਂ ਬਰੂਹਾਂ ਉਤੇ ਬੈਠਣਾ ਪਿਆ ਤਾਂ ਉਹ ਬੈਠਣਗੇ।

    LEAVE A REPLY

    Please enter your comment!
    Please enter your name here