ਤਰਨਤਾਰਨ ਦੇ ਇੱਕ ਨਿੱਜੀ ਹੋਟਲ ‘ਚੋਂ ਅਕਾਊਂਟੈਂਟ ਦੀ ਭੇਤਭਰੀ ਹਾਲਤ ‘ਚ ਮਿਲੀ ਲਾਸ਼ !

    0
    117

    ਤਰਨਤਾਰਨ, ਜਨਗਾਥਾ ਟਾਇਮਜ਼: (ਰੁਪਿੰਦਰ)

    ਤਰਨਤਾਰਨ : ਤਰਨਤਾਰਨ ‘ਚ ਸਥਿਤ ਇਕ ਨਿੱਜੀ ਹੋਟਲ ਦੇ ਅਕਾਊਂਟੈਂਟ ਦੀ ਭੇਤਭਰੀ ਹਾਲਤ ‘ਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    ਇਸ ਸੰਬੰਧੀ ਹੋਟਲ ਦੇ ਮਾਲਕ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਡੇ ਹੋਟਲ ਵਿਚ ਕੰਮ ਕਰਨ ਵਾਲਾ ਅਕਾਊਂਟੈਂਟ ਰਾਜਨ ਠਾਕੁਰ (52) ਅੱਜ ਸਵੇਰੇ ਕੰਮ ਕਰਨ ਲਈ ਆਇਆ ਤਾਂ ਉਸ ਨੇ ਆਪਣੇ ਨਿੱਜੀ ਕਮਰੇ ਵਿਚ ਫੰਦਾ ਲਗਾ ਕੇ ਆਤਮ-ਹੱਤਿਆ ਕਰ ਲਈ ਹੈ।

    ਉੱਧਰ ਚੌਕੀ ਇੰਚਾਰਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਅਕਾਊਂਟੈਂਟ ਰਾਜ ਠਾਕੁਰ ਦੀ ਲਾਸ਼ ਹੋਟਲ ‘ਚੋਂ ਬਰਾਮਦ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

    LEAVE A REPLY

    Please enter your comment!
    Please enter your name here