ਤਰਨਤਾਰਨ ਪੁਲਿਸ ਨੇ ਬਰਾਮਦ ਕੀਤੀ ਕਰੋੜਾਂ ਰੁਪਏ ਦੀ ਹੈਰੋਇਨ, 3 ਗ੍ਰਿਫ਼ਤਾਰ

    0
    139

    ਤਰਨਤਾਰਨ, ਜਨਗਾਥਾ ਟਾਇਮਜ਼: (ਰਵਿੰਦਰ)

    ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਕਰੋੜਾਂ ਰੁਪਏ ਕੀਮਤ ਵਾਲੀ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਜਦੋਂਕਿ ਤਿੰਨ ਵਿਅਕਤੀਆਂ ਨੂੰ ਇਸ ਸੰਬੰਧੀ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜਿਨ੍ਹਾਂ ਖ਼ਿਲਾਫ਼ ਇਲਾਕਿਆਂ ਨਾਲ ਸਬੰਧਤ ਥਾਣਿਆਂ ‘ਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

    ਐੱਸਐੱਸਪੀ ਧਰੁਮਨ ਐੱਚ ਨਿੰਬਾਲੇ ਨੇ ਦੱਸਿਆ ਕਿ ਐਂਟੀ ਨਾਰਕੋਟਿਕ ਸੈੱਲ ਤਰਨਤਾਰਨ ਦੇ ਸਬ ਇੰਸਪੈਕਟਰ ਸਤਨਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਜ਼ਿਲ੍ਹੇ ਦੇ ਸਰਹੱਦੀ ਖੇਤਰ ‘ਚ ਮੌਜੂਦ ਸਨ। ਜਦੋਂ ਉਹ ਸਰਾਏ ਅਮਾਨਤ ਖਾਂ ਤੋਂ ਬੁਰਜ ਪਿੰਡ ਵੱਲ ਜਾ ਰਹੇ ਸੀ ਤਾਂ ਭੁਸੇ ਮੋੜ ਕੋਲ ਮੋਟਰਸਾਈਕਲ ਨੰਬਰ ਪੀਬੀ46 ਕਿਊ 4546 ’ਤੇ ਸਵਾਰ ਇਸ ਨੌਜਵਾਨ ਨੂੰ 500 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ।ਮਨਪ੍ਰੀਤ ਸਿੰਘ ਮਨੀ ਪੁੱਤਰ ਰਣਧੀਰ ਸਿੰਘ ਵਾਸੀ ਭਕਨਾ ਕਲਾਂ ਪਿੰਡ ਵਜੋਂ ਪਛਾਣੇ ਗਏ ਉਕਤ ਮੁਲਜ਼ਮ ਦੀ ਜੇਬ ਵਿਚੋਂ 340 ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ। ਮੁਲਜ਼ਮ ਦੇ ਖਿਲਾਫ਼ ਥਾਣਾ ਸਰਾਏ ਅਮਾਨਤ ਖਾਂ ’ਚ ਮੁਕੱਦਮਾਂ ਦਰਜ ਕਰ ਲਿਆ ਗਿਆ ਹੈ ਤੇ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਜਾਵੇਗਾ। ਇਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਵੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏਐੱਸਆਈ ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਰਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਸਰਹਾਲੀ ਕਲਾਂ ਨੂੰ ਉਸਦੇ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ਦੀ ਅਗਲੀ ਜਾਂਚ ਸਬ ਇੰਸਪੈਕਟਰ ਸਲਵੰਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਜਦੋਂਕਿ ਸੀਆਈਏ ਸਟਾਫ਼ ਪੱਟੀ ਦੇ ਏਐੱਸਆਈ ਸੁਖਦੇਵ ਸਿੰਘ ਨੇ ਜਸਪਾਲ ਸਿੰਘ ਪ੍ਰਿੰਸ ਪੁੱਤਰ ਨੰਦਪਾਲ ਸਿੰਘ ਵਾਸੀ ਪੱਖੋਕੇ ਨੂੰ ਉਸਦੇ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਹੈ।

     

    LEAVE A REPLY

    Please enter your comment!
    Please enter your name here