ਤਿੰਨ ਘੰਟਿਆਂ ‘ਚ ਭਾਰਤ ਦੇ ਤਿੰਨ ਸੂਬਿਆਂ ‘ਚ ਭੂਚਾਲ, ਧਰਤੀ ਹਿੱਲਣ ਮਗਰੋਂ ਲੋਕਾਂ ‘ਚ ਦਹਿਸ਼ਤ !

    0
    140

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਦੇਸ਼ ਵਿੱਚ ਵੀਰਵਾਰ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਸਲ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਤੋਂ ਬਾਅਦ ਗੁਜਰਾਤ ਤੇ ਅਸਾਮ ‘ਚ ਭੂਚਾਲ ਆਇਆ। ਹਾਲਾਂਕਿ, ਅਜੇ ਤੱਕ ਕਿਸੇ ਨੁਕਸਾਨ ਦੀ ਖ਼ਬਰ ਨਹੀਂ ਮਿਲੀ। ਖ਼ਬਰ ਏਜੰਸੀ ਅਨੁਸਾਰ ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਅਨੁਸਾਰ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 4.47 ਵਜੇ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਮਹਿਸੂਸ ਕੀਤਾ ਗਿਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 2.3 ਸੀ।

    ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ ਗੁਜਰਾਤ ਦੇ ਰਾਜਕੋਟ ਵਿੱਚ ਸਥਾਨਕ ਸਮੇਂ ਅਨੁਸਾਰ ਸਵੇਰੇ 7.40 ਵਜੇ ਭੂਚਾਲ ਆਇਆ। ਭੂਚਾਲ ਰਿਕਟਰ ਪੈਮਾਨੇ ‘ਤੇ 4.5 ਸੀ। ਅਸਾਮ ਦੇ ਕਰੀਮਗੰਜ ਵਿੱਚ ਅੱਜ ਸਵੇਰੇ 7.57 ਵਜੇ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.1 ਸੀ।

    ਇਸ ਤੋਂ ਪਹਿਲਾਂ 6 ਜੁਲਾਈ ਨੂੰ ਗੁਜਰਾਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.2 ਸੀ। ਇਸ ਦਾ ਕੇਂਦਰ ਕੱਛ ਜ਼ਿਲ੍ਹੇ ਦੇ ਭਾਚੌ ਤੋਂ 14 ਕਿਲੋਮੀਟਰ ਦੀ ਦੂਰੀ ‘ਤੇ ਸੀ। ਇਸ ਤੋਂ ਪਹਿਲਾਂ ਉਸੇ ਦਿਨ ਦੁਪਹਿਰ ਤੋਂ ਬਾਅਦ 1:50 ਤੋਂ ਸ਼ਾਮ 4:32 ਵਜੇ ਬਾਅਦ 1.8, 1.6, 1.7 ਅਤੇ 2.1 ਤੀਬਰਤਾ ਵਾਲੇ ਭੂਚਾਲ ਦੇ ਝਟਕੇ ਆ ਚੁਕੇ ਹਨ।

    LEAVE A REPLY

    Please enter your comment!
    Please enter your name here