ਤੇਲ ਕੀਮਤਾਂ ‘ਚ ਵਾਧਾ: ਸੁਖਬੀਰ ਬਾਦਲ ਦਾ ਕੈਪਟਨ ਸਰਕਾਰ ਖਿਲਾਫ਼ ਪ੍ਰਦਰਸ਼ਨ !

    0
    138

    ਨਿਊਜ਼ ਡੈਸਕ, ਜਨਗਾਥਾ ਟਾਇਮਜ਼: (ਰਵਿੰਦਰ)

    ਜ਼ੀਰਕਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੇਲ ਦੀਆ ਕੀਮਤਾਂ ਦੇ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਾਰੀ ਜ਼ਿੰਦਗੀ ਲਗਾ ਦਿੱਤੀ ਹੈ। ਪੰਜਾਬ ਵਿਚ ਜੋ ਕੁੱਝ ਵੀ ਬਣਾਇਆ ਹੈ ਉਹ ਬਾਦਲ ਸਾਹਿਬ ਦੇ ਸਮੇਂ ਹੀ ਬਣਿਆ ਹੈ। ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕੈਪਟਨ ਆਪਣੇ ਮੰਤਰੀਆ ਨੂੰ ਨਹੀਂ ਮਿਲਦੇ ਹਨ। ਸੀਐੱਮ ਕੈਪਟਨ ਲਈ ਤਾਂ ਸਾਢੇ ਤਿੰਨ ਸਾਲ ਤੋਂ ਹੀ ਲਾਕਡਾਊਨ ਹੋਏ ਨੂੰ ਹੋ ਗਏ ਅਤੇ ਕਿਹਾ ਕੈਪਟਨ ਸਾਹਿਬ ਕਿਸੇ ਮੁਲਾਜ਼ਮ ਜਾਂ ਕਿਸਾਨ ਯੂਨੀਅਨ ਦੇ ਵਰਕਰਾਂ ਨੂੰ ਕਦੇ ਨਹੀਂ ਮਿਲਦੇ।

    ਸੁਖਬੀਰ ਬਾਦਲ ਨੇ ਕਿਹਾ ਕੈਪਟਨ ਸਰਕਾਰ ਨੇ ਬਜ਼ੁਰਗਾਂ ਉੱਤੇ ਪਰਚੇ ਕੀਤੇ ਹੋਏ ਹਨ। ਬਾਦਲ ਨੇ ਕਿਹਾ ਕਿ ਤਾਕਤ ਜਨਤਾ ਦੇ ਹੱਥ ਵਿਚ ਹੈ ਤੁਸੀ ਰਾਜੇ ਨੂੰ ਰੰਕ ਅਤੇ ਰੰਕ ਨੂੰ ਰਾਜਾ ਬਣਾ ਸਕਦੇ ਹੋ। ਉਨ੍ਹਾਂ ਨੇ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਨੂੰ ਬਚਾਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਅੱਜ ਪੰਜਾਬ ਭਰ ਵਿਚ ਅਕਾਲੀ ਦਲ ਵੱਲੋਂ ਤੇਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਅਕਾਲੀ ਦਲ ਵੱਲੋ ਕੈਪਟਨ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ।

    LEAVE A REPLY

    Please enter your comment!
    Please enter your name here