ਤੇਜ਼ਧਾਰ ਹਥਿਆਰ ਨਾਲ ਪਤੀ ਨੇ ਵੱਡਿਆ ਪਤਨੀ ਦਾ ਗਲ਼, ਖ਼ੁਦ ਵੀ ਖਾਧਾ ਜ਼ਹਿਰ !

    0
    128

    ਲੁਧਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਲੁਧਿਆਣਾ : ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਇੱਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੇ ਖ਼ੁਦ ਵੀ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਪਰ ਨਾਕਾਮ ਰਿਹਾ। ਪਤੀ ਨੂੰ ਪਹਿਲਾਂ ਲੁਧਿਆਣਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।

    ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਗੁਰਦੇਵ ਨਗਰ ਦੇ ਵਿੱਚ ਪਰਵਾਸੀ ਪਰਿਵਾਰ ਰਹਿੰਦਾ ਸੀ, ਜੋ ਪ੍ਰੈੱਸ ਦਾ ਕੰਮ ਕਰਦਾ ਹੈ। ਬੀਤੀ ਰਾਤ ਮੁਕੇਸ਼ ਨਾਂ ਦੇ ਵਿਅਕਤੀ ਨੇ ਆਪਣੀ ਪਤਨੀ ਦਾ ਤੇਜਧਾਰ ਹਥਿਆਰ ਨਾਲ ਗਲ ਵੱਢ ਕੇ ਕਤਲ ਕਰ ਦਿੱਤਾ।

    ਫਿਰ ਖ਼ੁਦ ਵੀ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਅਜੇ ਤੱਕ ਇਹ ਨਹੀਂ ਪਤਾ ਚੱਲ ਸਕਿਆ ਕਿ ਉਸ ਨੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਪਹੁੰਚਾਇਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚਕੇ ਤਫ਼ਤੀਸ਼ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here