ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਗਈ ਸਰਬੱਤ ਦੇ ਭਲੇ ਲਈ ਅਰਦਾਸ:

    0
    137

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਸਿਮਰਨ)

    ਅੰਮ੍ਰਿਤਸਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਦੇ ਅਸਰ ਕਾਰਨ ਪ੍ਰਭਾਵਿਤ ਹੋ ਰਹੇ ਲੋਕਾਂ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ ‘ਤੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਹੈ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।

    ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਏ ਗਏ ਭੋਗ ਤੋਂ ਬਾਅਦ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵਲੋਂ ਅਰਦਾਸ ਕੀਤੀ ਹੈ। ਕੋਰੋਨਾ ਵਾਇਰਸ ਦੇ ਕਾਰਨ ਕਰਵਾਏ ਗਏ ਇਸ ਸਮਾਗਮ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਹੈ।

    ਇਸ ਦੇ ਇਲਾਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਰਬੱਤ ਦੇ ਭਲੇ ਅਤੇ ਵਿਸ਼ਵ ਨੂੰ ਕੋਰੋਨਾਵਾਇਰਸ ਤੋਂ ਨਿਜਾਤ ਦਿਵਾਉਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ, ਜਿਸ ਉਪਰੰਤ ਰਾਗੀ ਜਥਿਆਂ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ।

    ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਮੈਂਬਰ ਭਾਈ ਰਾਮ ਸਿੰਘ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਕਰਮਚਾਰੀ ਤੇ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ ਹੈ।

    LEAVE A REPLY

    Please enter your comment!
    Please enter your name here