ਦਿੱਲੀ ‘ਚ ਗ੍ਰਿਫ਼ਤਾਰੀਆਂ ਦੇਣਗੇ ਪੰਜਾਬ ਦੇ ਜੱਥੇ, ਅਕਾਲੀ ਦਲ ਮਾਨ ਵੱਲੋਂ ਪਹਿਲਾਂ ਜੱਥਾ ਰਵਾਨਾ

    0
    128

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ਵਿੱਚ ਗ੍ਰਿਫ਼ਤਾਰ ਹੋਏ ਪੰਜਾਬ ਦੇ ਨੌਜਵਾਨਾਂ ਦੀ ਰਿਹਾਈ ਲਈ ਇੱਕ ਪਾਸੇ ਜਿੱਥੇ ਪੂਰੇ ਪੰਜਾਬ ‘ਚ ਰੋਸ ਪ੍ਰਦਰਸ਼ਨ ਹੋ ਰਹੇ ਹਨ, ਉੱਥੇ ਹੀ ਇਸੇ ਮੰਗ ਤਹਿਤ ਹੁਣ ਗ੍ਰਿਫ਼ਤਾਰੀ ਦੇਣ ਲਈ ਪੰਜਾਬ ਤੋਂ ਜੱਥੇ ਦਿੱਲੀ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ।

    ਅੱਜ ਸ਼੍ਰੋਮਣੀ ਅਕਾਲੀ ਦਲ (ਅ) ਦਾ ਜੱਥਾ ਸੀਨੀਅਰ ਮੀਤ ਪ੍ਰਧਾਨ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ‘ਚ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਰਵਾਨਾ ਹੋਇਆ। ਅਰਦਾਸ ਮੌਕੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਪੁੱਜੇ।

    ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ, ਨਹੀਂ ਤਾਂ ਇਸੇ ਤਰ੍ਹਾਂ ਜੱਥੇ ਦਿੱਲੀ ਰਵਾਨਾ ਹੋਣਗੇ ਤੇ ਗ੍ਰਿਫ਼ਤਾਰੀਆਂ ਦੇਣਗੇ। ਅਗਲਾ ਜੱਥਾ ਤਲਵੰਡੀ ਸਾਬੋ ਬੀਬੀਆਂ ਦਾ ਗ੍ਰਿਫਤਾਰੀ ਲਈ ਰਵਾਨਾ ਹੋਵੇਗਾ।

    LEAVE A REPLY

    Please enter your comment!
    Please enter your name here