ਦਿੱਲੀ ‘ਚ ਰਾਤ 10 ਵਜੇ ਤੋਂ ਸਵੇਰ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ

    0
    154

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਅੱਜ ਰਾਤ ਤੋਂ ਦਿੱਲੀ ਵਿਚ ਨਾਈਟ ਕਰਫ਼ਿਊ ਲਗਾਉਣ ਦਾ ਫ਼ੈਸਲਾ ਕੀਤਾ ਹੈ। ਦਿੱਲੀ ਵਿਚ ਅੱਜ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਨਾਈਟ ਕਰਫ਼ਿਊ ਲੱਗੇਗਾ। ਇਹ ਕਰਫਿਊ 30 ਅਪ੍ਰੈਲ ਤੱਕ ਲਾਗੂ ਰਹੇਗਾ। ਨਾਈਟ ਕਰਫਿਊ ਦੌਰਾਨ ਆਵਾਜਾਈ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਹੋਵੇਗੀ।

    ਦਿੱਲੀ ਸਰਕਾਰ ਵੱਲੋਂ ਜਾਰੀ ਨਾਈਟ ਕਰਫ਼ਿਊ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਸ ਸਮੇਂ ਦੌਰਾਨ ਟ੍ਰੈਫਿਕ ਦੀ ਆਵਾਜਾਈ ‘ਤੇ ਕੋਈ ਰੋਕ ਨਹੀਂ ਹੋਵੇਗੀ, ਜੋ ਲੋਕ ਕੋਰੋਨਾ ਵੈਕਸੀਨ ਲਗਾਉਣ ਜਾਣਾ ਚਾਹੁੰਦੇ ਹਨ ,ਉਨ੍ਹਾਂ ਨੂੰ ਛੋਟ ਮਿਲੇਗੀ ਪਰ ਉਨ੍ਹਾਂ ਨੂੰ ਈ-ਪਾਸ ਲੈਣਾ ਪਵੇਗਾ। ਰਾਸ਼ਨ, ਕਰਿਆਨੇ, ਸਬਜ਼ੀਆਂ, ਦੁੱਧ, ਦਵਾਈ ਨਾਲ ਜੁੜੇ ਦੁਕਾਨਦਾਰਾਂ ਨੂੰ ਸਿਰਫ਼ ਈ-ਪਾਸ ਰਾਹੀਂ ਆਉਣ -ਜਾਣ ਦੀ ਆਗਿਆ ਹੋਵੇਗੀ।

    ਇਸ ਤੋਂ ਇਲਾਵਾ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਵੀ ਈ-ਪਾਸ ਦੇ ਜ਼ਰੀਏ ਜਾਣ ਦੀ ਆਗਿਆ ਦਿੱਤੀ ਜਾਏਗੀ। ਪ੍ਰਾਈਵੇਟ ਡਾਕਟਰ, ਨਰਸਾਂ, ਪੈਰਾ ਮੈਡੀਕਲ ਸਟਾਫ਼ ਨੂੰ ਵੀ ਸ਼ਨਾਖਤੀ ਕਾਰਡ ਦਿਖਾਉਣ ‘ਤੇ ਛੋਟ ਮਿਲੇਗੀ, ਏਅਰਪੋਰਟ, ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ‘ਤੇ ਜਾਣ ਵਾਲੇ ਯਾਤਰੀਆਂ ਨੂੰ ਟਿਕਟਾਂ ਦਿਖਾਉਣ ‘ਤੇ ਛੋਟ ਦਿੱਤੀ ਜਾਵੇਗੀ। ਇਲਾਜ ਲਈ ਜਾਣ ਵਾਲੀਆਂ ਗਰਭਵਤੀ ਔਰਤਾਂ ਅਤੇ ਮਰੀਜ਼ਾਂ ਨੂੰ ਛੋਟ ਮਿਲੇਗੀ।ਜਨਤਕ ਆਵਾਜਾਈ ਜਿਵੇਂ ਕਿ ਬੱਸਾਂ, ਦਿੱਲੀ ਮੈਟਰੋ, ਆਟੋ, ਟੈਕਸੀ ਆਦਿ ਨੂੰ ਉਕਤ ਲੋਕਾਂ ਨੂੰ ਨਿਰਧਾਰਤ ਸਮੇਂ ਤੋਂ ਬਾਅਦ ਲਿਆਉਣ ਅਤੇ ਲੈਣ ਦੀ ਆਗਿਆ ਦਿੱਤੀ ਜਾਏਗੀ, ਜਿਨ੍ਹਾਂ ਨੂੰ ਨਾਈਟ ਕਰਫ਼ਿਊ ਦੌਰਾਨ ਛੋਟ ਦਿੱਤੀ ਗਈ ਹੈ। ਜ਼ਰੂਰੀ ਸੇਵਾਵਾਂ ਵਿੱਚ ਲੱਗੇ ਸਾਰੇ ਵਿਭਾਗਾਂ ਦੇ ਲੋਕਾਂ ਨੂੰ ਛੋਟ ਦਿੱਤੀ ਜਾਏਗੀ। ਦਿੱਲੀ ਸਰਕਾਰ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਟ੍ਰੈਫਿਕ ਦੀ ਆਵਾਜਾਈ ‘ਤੇ ਕੋਈ ਰੋਕ ਨਹੀਂ ਹੋਵੇਗੀ।

    ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿੱਚ ਔਸਤਨ 4 ਹਜ਼ਾਰ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3,548 ਨਵੇਂ ਮਾਮਲੇ ਸਾਹਮਣੇ ਆਏ ਹਨ। ਨਾਲ ਹੀ ਇਸ ਸਮੇਂ ਦੌਰਾਨ 2,936 ਲੋਕਾਂ ਨੂੰ ਛੁੱਟੀ ਦਿੱਤੀ ਗਈ ਸੀ ਅਤੇ 15 ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ ਵਿੱਚ ਕੇਸਾਂ ਦੀ ਕੁੱਲ ਗਿਣਤੀ 6,79,962 ਹੋ ਗਈ। ਹੁਣ ਤੱਕ 11,096 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਸਰਗਰਮ ਮਾਮਲੇ 14,589 ਹਨ।

     

    LEAVE A REPLY

    Please enter your comment!
    Please enter your name here