ਦਿੱਲੀ ਦੇ ਬਾਰਡਰਾਂ ਉਤੇ ਕਿਸਾਨਾਂ ਵੱਲੋਂ ਪੱਕੇ ਘਰਾਂ ਦੀ ਉਸਾਰੀ ਸ਼ੁਰੂ

    0
    129

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਵੱਲੋਂ ਇਥੇ ਪੱਕੇ ਘਰਾਂ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਦੇ ਟਿੱਕਰੀ ਤੇ ਸਿੰਘੂ ਬਾਰਡਰ ’ਤੇ ਕਿਸਾਨਾਂ ਨੇ ਪੱਕੀਆਂ ਇੱਟਾਂ ਨਾਲ ਮਕਾਨ ਬਣਾਉਣੇ ਸ਼ੁਰੂ ਕਰ ਦਿੱਤੇ ਹਨ।

    ਮੋਰਚਿਆਂ ਉਪਰ ਕਿਸਾਨ ਪੱਕੇ ਮਕਾਨ ਬਣਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਗਰਮੀ ਦੇ ਮੌਸਮ ਵਿੱਚ ਤਰਪਾਲਾਂ ਵਾਲੇ ਤੰਬੂਆਂ ਵਿੱਚ ਬੈਠਣਾ ਜਾਂ ਸੌਣਾ ਔਖਾ ਹੈ ਜਿਸ ਕਰਕੇ ਉਨ੍ਹਾਂ ਇੱਟਾਂ ਨਾਲ ਝੌਂਪੜੀਆਂ ਬਣਾ ਲਈਆਂ ਹਨ। ਕਿਸਾਨਾਂ ਨੇ ਜਿਹੜੇ ਤੰਬੂ ਠੰਢ ਤੋਂ ਬਚਣ ਲਈ ਬਣਾਏ ਸਨ, ਹੁਣ ਉਨ੍ਹਾਂ ਨੂੰ ਗਰਮੀ ਦੇ ਮੌਸਮ ਮੁਤਾਬਕ ਤਿਆਰ ਕੀਤਾ ਜਾ ਰਿਹਾ ਹੈ।

     

     

    ਦੂਜੇ ਪਾਸੇ ਸਰਕਾਰ ਵੀ ਕਿਸਾਨਾਂ ਉਤੇ ਤਿੱਖੀ ਨਜ਼ਰ ਰੱਖ ਰਹੀ ਹੈ। ਪੁਲਿਸ ਵੱਲ਼ੋਂ ਕਿਸਾਨਾਂ ਨੂੰ ਉਸਾਰੀ ਰੋਕਣ ਲਈ ਵੀ ਆਖਿਆ ਹੈ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਹੋਰ ਕੋਈ ਰਾਹ ਨਹੀਂ ਹੈ। ਇਸ ਤੋਂ ਇਲਾਵਾ ਟਰਾਲੀਆਂ ਵਿੱਚ ਕੂਲਰ ਅਤੇ ਪੱਖੇ ਲਾਏ ਜਾ ਰਹੇ ਹਨ। ਦਾਨੀ ਸੱਜਣਾਂ ਵੱਲੋਂ ਕੂਲਰ ਅਤੇ ਪੱਖੇ ਵੀ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਇਹ ਲੜਾਈ ਲੰਬੀ ਹੈ। ਇਸ ਲਈ ਉਹ ਗਰਮੀ ਤੋਂ ਬਚਾਅ ਲਈ ਪ੍ਰਬੰਧ ਕਰ ਰਹੇ ਹਨ।

    LEAVE A REPLY

    Please enter your comment!
    Please enter your name here