ਦਿੱਲੀ ਧਰਨੇ ‘ਤੇ ਗਏ ਇਕ ਹੋਰ ਕਿਸਾਨ ਦੀ ਮੌਤ !

    0
    136

    ਸੰਗਰੂਰ, ਜਨਗਾਥਾ ਟਾਇਮਜ਼: (ਰਵਿੰਦਰ)

    ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 31ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ‘ਤੇ ਬੈਠੇ ਕਿਸਾਨਾਂ ‘ਤੇ ਠੰਡ ਵੀ ਭਾਰੀ ਪੈ ਰਹੀ ਹੈ। ਕਿਸਾਨ ਮੋਰਚੇ ਦੌਰਾਨ ਇਕ ਹੋਰ ਮੰਦਭਾਗੀ ਖ਼ਬਰ ਆਈ ਹੈ।

    ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਉੱਥੇ ਹੀ ਕਿਸਾਨ ਅੰਦੋਲਨ ਦੌਰਾਨ ਤਿੰਨ ਦਿਨ ਪਹਿਲਾਂ ਬਿਮਾਰ ਹੋਏ ਕਿਸਾਨ ਦੀ ਇਲਾਜ ਦੌਰਾਨ ਦਿਮਾਗ਼ ਦੀ ਨਾੜੀ ਫਟਣ ਨਾਲ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਜਿਸ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਕਿਸਾਨ ਦੀ ਮੌਤ ਤੋਂ ਬਾਅਦ ਡਾਕਟਰਾਂ ਵੱਲੋਂ ਉਸਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।

    ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖ਼ਤਮ ਨਹੀਂ ਕਰਨਗੇ।

    LEAVE A REPLY

    Please enter your comment!
    Please enter your name here