ਦਿੱਲੀ ਪੁਲਿਸ ਨੇ ਕਿਸਾਨਾਂ ‘ਤੇ ਦਰਜ ਕੀਤੀ ਐੱਫ.ਆਈ.ਆਰ !

    0
    127

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ‘ਚ ਕਿਸਾਨਾਂ ‘ਤੇ ਐੱਫ.ਆਈ.ਆਰ ਦਰਜ ਹੋਈ ਹੈ। ਸਿੰਘੂ ਬਾਰਡਰ ‘ਤੇ ਝੜਪ ਨੂੰ ਲੈ ਕੇ ਮਾਮਲਾ ਦਰਜ ਹੋਇਆ ਹੈ। ਦਿੱਲੀ ਪੁਲਿਸ ਨੇ ਕਿਸਾਨ ਅੰਦੋਲਨ ਦੌਰਾਨ ਸਿੰਘੂ ਸਰਹੱਦੀ ‘ਤੇ ਹੋਏ ਹੰਗਾਮੇ ਕਾਰਨ ਦੰਗੇ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਸਮੇਤ ਵੱਖ ਵੱਖ ਧਾਰਾਵਾਂ ਵਿਚ ਐੱਫ.ਆਈ.ਆਰ ਦਰਜ ਕੀਤੀ ਹੈ।

    ਇਹ ਐੱਫ.ਆਈ.ਆਰ ਅਲੀਪੁਰ ਥਾਣੇ ਵਿਚ ਦਰਜ ਕੀਤੀ ਗਈ ਹੈ। ਇਹ ਐੱਫ.ਆਈ.ਆਰ ਅਣਪਛਾਤੇ ਲੋਕਾਂ ਖ਼ਿਲਾਫ਼ ਦਰਜ ਕੀਤੀ ਗਈ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਨਹੀਂ ਸੁਣੀ ਗਈ ਤਾਂ ਦਿੱਲੀ ਨੂੰ ਗੁਆਂਢੀ ਰਾਜਾਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ।

    27 ਨਵੰਬਰ ਨੂੰ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਦਿੱਲੀ ਦੇ ਅਲੀਪੁਰ ਥਾਣੇ ਵਿਚ ਧਾਰਾ 186, 353, 332, 323, 147, 148, 149, 279, 337, 188, 269, ਅਤੇ 3 ਪੀਡੀਪੀਪੀ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰ ਦੀ ਗੱਲਬਾਤ ਦੇ ਪ੍ਰਸਤਾਵ ਦੇ ਸਬੰਧ ਵਿੱਚ ਰਾਜਮਾਰਗ ’ਤੇ ਕਿਸਾਨਾਂ ਦੀ ਇੱਕ ਮੀਟਿੰਗ ਚੱਲ ਰਹੀ ਹੈ।

    LEAVE A REPLY

    Please enter your comment!
    Please enter your name here