ਦਿੱਲੀ ਮੋਰਚੇ ’ਚ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣਗੇ ਕਿਸਾਨ

    0
    131

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ 22 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਕਿਸਾਨ ਮੋਰਚੇ ’ਚ ਮਨਾਉਣ ਦਾ ਫ਼ੈਸਲਾ ਕੀਤਾ ਹੈ। ਸ਼ਹੀਦੀ ਦਿਹਾੜਾ 22 ਦਸੰਬਰ ਨੂੰ ਹੈ ਜਿਸ ਦਿਨ ਲੱਖਾਂ ਕਿਸਾਨ ਇਸ ਲਾਸਾਨੀ ਸ਼ਹਾਦਤ ਤੋਂ ਪ੍ਰੇਰਣਾ ਲੈਕੇ ਉਹਨਾਂ ਦੇ ਮਾਰਗ ਤੇ ਚੱਲਣ ਦਾ ਅਹਿਦ ਲੈਣਗੇ।

    ਜੱਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੁੰਡਲੀ-ਸਿੰਘੂ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ 22 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਹਨਾਂ ਨੇ ਦੇਸ਼ ਧਰਮ ਅਤੇ ਕੌਮ ਦੀ ਰਾਖੀ ਲਈ ਛੋਟੀ ਉਮਰ ’ਚ ਕੁਰਬਾਨੀ ਕਰਕੇ ਇਤਿਹਾਸ ਦਾ ਇੱਕ ਨਵਾਂ ਤੇ ਨਿਵੇਕਲਾ ਅਧਿਆਏ ਰਚਿਆ ਹੈ। ਉਹਨਾਂ ਨੇ ਆਖਿਆ ਇਸ ਮੌਕੇ ਲੱਖਾਂ ਕਿਸਾਨਾਂ ਵੱਲੋਂ ਵੱਡੇ ਸਾਹਿਬਜ਼ਾਦਿਆਂ ਨੂੰ ਸਿਜਦਾ ਕੀਤਾ ਜਾਏਗਾ। ਉਹਨਾਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀ ਨੀਅਤ ਅਤੇ ਨੀਤੀ ਦੋਵੇਂ ਕਿਸਾਨ ਮਜ਼ਦੂਰ ਵਿਰੋਧੀ ਹਨ।

    LEAVE A REPLY

    Please enter your comment!
    Please enter your name here