ਦੇਰ ਰਾਤ ਵਾਪਰਿਆ ਦਰਦਨਾਕ ਹਾਦਸਾ, ਇੱਕ ਮਹਿਲਾ ਦੀ ਮੌਤ, 9 ਜ਼ਖਮੀ!

    0
    134

    ਤਲਵੰਡੀ ਸਾਬੋ, ਜਨਗਾਥਾ ਟਾਇਮਜ਼: (ਸਿਮਰਨ)

    ਤਲਵੰਡੀ ਸਾਬੋ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ।

    ਜਿੱਥੇ ਬੀਤੀ ਦੇਰ ਰਾਤ ਤਲਵੰਡੀ ਸਾਬੋ ਬਠਿੰਡਾ ਰੋਡ ‘ਤੇ ਭਾਗੀਵਾਂਦਰ ਪਿੰਡ ਨੇੜੇ ਕਾਰ ਅਤੇ ਆਟੋ ਦੀ ਜ਼ੋਰਦਾਰ ਟੱਕਰ ਹੋ ਗਈ ਹੈ। ਇਸ ਹਾਦਸੇ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਹੈ ,ਜਦਕਿ 9 ਲੋਕ ਜ਼ਖਮੀ ਦੱਸੇ ਜਾ ਰਹੇ ਹਨ।

    ਇਸ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ 2 ਦੀ ਹਾਲਤ ਗੰਭੀਰ ਹੈ। ਇਸ ਮੌਕੇ ‘ਤੇ ਪਹੁੰਚੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

    LEAVE A REPLY

    Please enter your comment!
    Please enter your name here