ਦੇਸ਼ ‘ਚ ਚੌਥੇ ਦਿਨ ਵੀ ਸਥਿਰ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

    0
    155

    ਨਵੀਂ ਦਿੱਲੀ, (ਰਵਿੰਦਰ) :

    ਚੌਥਾ ਦਿਨ ਹੈ ਜਦੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ। ਕੰਪਨੀਆਂ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਅੱਜ ਦਿੱਲੀ ਵਿੱਚ ਪੈਟਰੋਲ 101.19 ਰੁਪਏ ਪ੍ਰਤੀ ਲੀਟਰ ਹੈ। ਜਦੋਂਕਿ ਡੀਜ਼ਲ ਦੀ ਕੀਮਤ 88.62 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।

    ਇਸ ਦੇ ਨਾਲ ਹੀ ਮੁੰਬਈ ਵਰਗੇ ਦੇਸ਼ ਦੇ ਬਾਕੀ ਪ੍ਰਮੁੱਖ ਸ਼ਹਿਰਾਂ ਵਿੱਚ ਅੱਜ ਪੈਟਰੋਲ107.26 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 88.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ ‘ਚ ਪੈਟਰੋਲ 101.62 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 101.62 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਚੇਨਈ ਵਿੱਚ ਪੈਟਰੋਲ ਦੀ ਕੀਮਤ 98.96 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 93.26 ਰੁਪਏ ਪ੍ਰਤੀ ਲੀਟਰ ਹੈ।ਮੁੱਖ ਸ਼ਹਿਰਾਂ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ –

    ਸ਼ਹਿਰ  ਪੈਟਰੋਲ  ਡੀਜ਼ਲ

    ਦਿੱਲੀ  101.19 88.62

    ਮੁੰਬਈ  107.26 96.19

    ਕੋਲਕਾਤਾ 101.62 91.71

    ਚੇਨਈ 98.96 93.26

    ਚੰਡੀਗੜ੍ਹ  97.40 88.35

    ਦੱਸ ਦੇਈਏ ਕਿ ਇਸ ਮਹੀਨੇ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦੋ ਵਾਰ ਕਟੌਤੀ ਕੀਤੀ ਗਈ ਹੈ। ਮਹੀਨੇ ਦੇ ਪਹਿਲੇ ਦਿਨ ਭਾਰਤੀ ਤੇਲ ਬਾਜ਼ਾਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਸੀ। ਇਸ ਤੋਂ ਬਾਅਦ 5 ਸਤੰਬਰ ਨੂੰ ਦੋਵਾਂ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਆਈ ਸੀ।

     

    LEAVE A REPLY

    Please enter your comment!
    Please enter your name here