ਦੇਸ਼ ਦੀ ਸੇਵਾ ‘ਚ ਮੋਹਰੀ ਹੈ ਪੰਜਾਬ ਦੀ ਧਰਤੀ : ਸਪੀਕਰ ਲੋਕ ਸਭਾ

    0
    130

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)

    ਹੁਸ਼ਿਆਰਪੁਰ : ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਪੰਜਾਬ ਦੀ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਪੰਜਾਬ ਸੂਬਾ ਦੇਸ਼ ਦੀ ਸੇਵਾ ਕਰਨ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹੈ। ਉਹ ਅੱਜ ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਆਜ਼ਾਦੀ ਘੁਲਾਟੀਆਂ ਅਤੇ ਫੌਜ ‘ਚ ਲਗਾਤਾਰ ਦੇਸ਼ ਦੀ ਸੇਵਾ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼, ਸਾਬਕਾ ਐਮ.ਪੀ. ਅਤੇ ਵਾਈਸ ਚੇਅਰਮੈਨ ਭਾਰਤੀ ਰੈਡ ਕਰਾਸ ਸੋਸਾਇਟੀ ਸ਼੍ਰੀ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਸ਼੍ਰੀ ਤੀਕਸ਼ਨ ਸੂਦ, ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਅਤੇ ਐਸ.ਐਸ.ਪੀ. ਸ਼੍ਰੀ ਗੌਰਵ ਗਰਗ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।
    ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦਾ ਕਿਸਾਨ ਅੰਨਦਾਤਾ ਦੇ ਰੂਪ ਵਿੱਚ ਦੇਸ਼ ਦੀ ਸੇਵਾ ਕਰ ਰਿਹਾ ਹੈ, ਉਥੇ ਪੰਜਾਬ ਦਾ ਨੌਜਵਾਨ ਸਰਹੱਦਾਂ ‘ਤੇ ਦੇਸ਼ ਦੀ ਰਾਖੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਨੇ ਕਿਹਾ ਕਿ ਇਕੱਲੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੀ 574 ਨੌਜਵਾਨ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਹਨ, ਜਿਸ ਕਾਰਨ ਇਹ ਧਰਤੀ ਆਉਣ ਵਾਲੀਆਂ ਪੀੜ੍ਹੀਆਂ ਅੰਦਰ ਦੇਸ਼ ਸੇਵਾ ਦਾ ਜਜ਼ਬਾ ਪੈਦਾ ਕਰਦੀ ਰਹੇਗੀ।

    ਲੋਕ ਸਭਾ ਸਪੀਕਰ ਵਲੋਂ ਜਿੱਥੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਲਗਾਤਾਰ ਪੀੜ੍ਹੀ ਦਰ ਪੀੜ੍ਹੀ ਫੌਜ ਦੀ ਸੇਵਾ ਕਰ ਰਹੇ 21 ਪਰਿਵਾਰਾਂ ਦਾ ਸਨਮਾਨ ਕੀਤਾ ਗਿਆ, ਉਥੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਮਲ੍ਹਾ ਮਾਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਆ ਗਿਆ। ਇਸ ਤੋਂ ਪਹਿਲਾਂ ਸ਼੍ਰੀ ਬਿਰਲਾ ਨੇ ਐਮ.ਪੀ. ਲੈਡ ਸਕੀਮ ਅਧੀਨ 81.50 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਵਿਖੇ ਆਜ਼ਾਦੀਆਂ ਘੁਲਾਟੀਆਂ ਲਈ ਉਸਾਰੀ ਗਈ ਫੋਟੋ ਗੈਲਰੀ ਦਾ ਉਦਘਾਟਨ ਕੀਤਾ, ਉਪਰੰਤ ਇਸੇ ਸਕੀਮ ਅਧੀਨ ਜ਼ਿੱਲਾ ਸੈਨਿਕ ਭਲਾਈ ਦਫ਼ਤਰ ਵਿਖੇ ਜੰਗੀ ਸ਼ਹੀਦਾਂ ਲਈ ਉਸਾਰੀ ਗਈ ਫੋਟੋ ਗੈਲਰੀ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਨੇ ਇੱਥੇ ਜੰਗੀ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।

    ਇਸ ਤੋਂ ਪਹਿਲਾਂ ਸਵੇਰੇ ਜਦੋਂ ਲੋਕ ਸਪੀਕਰ ਸ਼੍ਰੀ ਓਮ ਬਿਰਲਾ ਹੁਸ਼ਿਆਰਪੁਰ ਪਹੁੰਚੇ ਤਾਂ ਮਾਡਲ ਟਾਊਨ ਕਲੱਬ ਹੁਸ਼ਿਆਰਪੁਰ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਸ਼੍ਰੀ ਵਰਿੰਦਰ ਸਿੰਘ ਬਾਜਵਾ, ਸਾਬਕਾ ਐਮ.ਪੀ. ਸ਼੍ਰੀ ਕਮਲ ਚੌਧਰੀ, ਮੇਅਰ ਸ਼੍ਰੀ ਸ਼ਿਵ ਸੂਦ ਅਤੇ ਸ਼੍ਰੀ ਰਮਨ ਘਈ ਤੋਂ ਇਲਾਵਾ ਹੋਰ ਸਖਸ਼ੀਅਤਾਂ ਵੀ ਹਾਜ਼ਰ ਸਨ।

    LEAVE A REPLY

    Please enter your comment!
    Please enter your name here