ਧਾਰਮਿਕ ਅਸਥਾਨ ਖੋਲ੍ਹੇ ਜਾਣ ਤੋਂ ਬਾਅਦ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ :

    0
    119

    ਅੰਮ੍ਰਿਤਸਰ, ਜਨਗਾਥਾ ਟਾਇਮਜ਼ : (ਸਿਮਰਨ)

    ਅੰਮ੍ਰਿਤਸਰ : ਕੋਰੋਨਾ ਵਾਇਰਸ ਨੂੰ ਲੈ ਕੇ ਮਾਰਚ ਦੇ ਆਖ਼ਰੀ ਮਹੀਨੇ ਤੋਂ ਲਾਕਡਾਊਨ ਲਗਾ ਦਿੱਤਾ ਗਿਆ। ਇਸ ਲਾਕਡਾਊਨ ਦੇ ਨਾਲ ਕਰਫ਼ਿਊ ਵੀ ਲਗਾਇਆ ਸੀ ਤਾਂ ਕੀ ਕੋਈ ਵੀ ਵਿਅਕਤੀ ਘਰ ਤੋਂ ਬਾਹਰ ਨਾ ਨਿਕਲੇ। ਜਿਸ ਕਾਰਨ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਦੌਰਾਨ ਸਾਰੇ ਧਾਰਮਿਕ ਸਥਾਨ ਵੀ ਬੰਦ ਕੀਤੇ ਗਏ। ਅੱਜ 8 ਜੂਨ ਤੋਂ ਪੰਜਾਬ ਸਰਕਾਰ ਨੇ ਸਾਰੇ ਧਾਰਮਿਕ ਸਥਾਨ ਖੋਲ ਦਿੱਤੇ ਹਨ।

    ਸੰਗਤਾਂ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਆ ਰਹੀਆ ਹਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਦਰਬਾਰ ਸਾਹਿਬ ਆਉਣ ਵਾਲੀ ਸੰਗਤਾਂ ਨੂੰ ਸੈਨੇਟਾਈਜ਼ਰ ਨਾਲ ਹੱਥ ਧੋਵਾ ਕੇ ਹੀ ਅੰਦਰ ਜਾਣ ਦਿੱਤਾ ਜਾਂਦਾ ਹੈ।

    ਇਸ ਮੌਕੋ ਸੋਸ਼ਲ ਡਿਸਟੈਸਿੰਗ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਕੋਰੋਨਾ ਵਾਇਰਸ ਤੋਂ ਬਚਣ ਲਈ ਮਾਸਕ ਪਹਿਣਾ ਵੀ ਜ਼ਰੂਰੀ ਕੀਤਾ ਗਿਆ ਹੈ।

    ਇਸ ਮੌਕੇ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਸਿਹਤ ਵਿਭਾਗ ਵੱਲੋਂ ਦਿੱਤੀਆ ਸਾਰੀਆ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਕਿ ਇਸ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇ। ਇਸ ਮੌਕੇ ਸੰਗਤਾਂ ਵਿਚ ਕਾਫ਼ੀ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।

    2 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਕੋਵਿਡ-19 ਦੇ ਚੱਲਦਿਆਂ ਲਾਕਡਾਊਨ ਅਤੇ ਕਰਫ਼ਿਊ ਦੌਰਾਨ ਰਸਤੇ ਬੰਦ ਹੋਣ ਕਾਰਨ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਨਹੀ ਪਹੁੰਚ ਪਾ ਰਹੀਆਂ ਸਨ। ਲਾਕਡਾਊਨ ਦੌਰਾਨ ਕਈ ਇਤਿਹਾਸਕ ਦਿਹਾੜੇ ਵੀ ਸੰਗਤਾਂ ਨੂੰ ਘਰਾਂ ਵਿਚ ਰਹਿ ਕੇ ਹੀ ਮਨਾਉਣੇ ਪਏ ਸਨ ।

    ਅੱਜ ਸਵੇਰ ਤੜਕਸਾਰ ਤੋਂ ਹੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣੀਆਂ ਸ਼ੁਰੂ ਹੋ ਗਈਆ ਅਤੇ ਉਨ੍ਹਾਂ ਗੁਰੂ ਘਰ ਮੱਥਾ ਟੇਕਿਆ ।

    LEAVE A REPLY

    Please enter your comment!
    Please enter your name here