ਧਾਰਮਿਕ ਸਥਾਨਾਂ ‘ਤੇ ਪ੍ਰਸ਼ਾਦ ਤੇ ਲੰਗਰ ਵਰਤਾਉਣ ਦੀ ਮਿਲੀ ਪ੍ਰਵਾਨਗੀ :

    0
    128

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਦੇ ਪ੍ਰਕੋਪ ਨੂੰ ਦੇਖਦੇ ਹੋਏ ਧਾਰਮਿਕ ਸਥਾਨ ਬੰਦ ਕੀਤੇ ਗਏ ਸਨ। ਬੀਤੀ ਦਿਨ 8 ਜੂਨ ਨੂੰ ਸਰਕਾਰ ਦੀਆਂ ਹਦਾਇਤਾਂ ਨਾਲ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਸਨ। ਹੁਣ ਸਰਕਾਰ ਨੇ ਧਾਰਮਿਕ ਸਥਾਨਾਂ ਉਤੇ ਪ੍ਰਸ਼ਾਦ ਅਤੇ ਲੰਗਰ ਵਰਤਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

    ਇਸ ਸੰਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਵਿਚ ਕਿਸੇ ਵੀ ਧਾਰਮਿਕ ਸਥਾਨ ਉੱਤੇ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਕੋਈ ਮਨਾਹੀ ਨਹੀਂ ਹੋਵੇਗੀ ਪਰ ਸਰਕਾਰ ਨੇ ਸੋਸ਼ਲ ਡਿਸਟੈਂਸਿੰਗ ਬਣਾਉਣ ਦੀ ਖ਼ਾਸ ਹਦਾਇਤ ਦਿੱਤੀ ਹੈ।

    ਜ਼ਿਕਰਯੋਗ ਹੈ ਕਿ ਪਹਿਲਾਂ ਸ਼ੋਮਣੀ ਅਕਾਲੀ ਦਲ ਨੇ ਲੰਗਰ ਉੱਤੇ ਪਾਬੰਦੀ ਨੂੰ ਲੈ ਕੇ ਸਰਕਾਰ ਉੱਤੇ ਨਿਸ਼ਾਨੇ ਸਾਧੇ ਸਨ। ਪਰ ਹੁਣ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ ਉੱਤੇ ਲੰਗਰ ਵਰਤਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

    LEAVE A REPLY

    Please enter your comment!
    Please enter your name here