ਨਵਜੋਤ ਸਿੱਧੂ ਦਾ ਇਕ ਹੋਰ ਟਵੀਟ, ਕਿਹਾ- ਪੰਜਾਬ ਸਰਕਾਰ ਦੇਵੇ ਕਿਸਾਨਾਂ ਨੂੰ ਐੱਮਐੱਸਪੀ

    0
    148

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਹੋਰ ਟਵੀਟ ਰਾਹੀਂ ਕਿਸਾਨਾਂ ਦੇ ਹੱਕ ਵਿਚ ਖੜ੍ਹਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਿਸ਼ਾਨੇ ‘ਤੇ ਲਿਆ। ਅੱਜ ਦੇ ਟਵੀਟ ‘ਚ ਉਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕਿਰਸਾਨੀ ਨੂੰ ਬਚਾਉਣ ਸੰਬੰਧੀ ਗੱਲ ਕੀਤੀ। ਉਨ੍ਹਾਂ ਲਿਖਿਆ ਹੈ- ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਰਸਾਨੀ ਦੇ ਖ਼ਾਤਮੇ ਅਤੇ ਭਾਰਤ ਦੀ ਭੋਜਨ ਸੁਰੱਖਿਆ ਕੁੱਝ ਚੋਣਵੇਂ ਪੂੰਜੀਪਤੀਆਂ ਦੇ ਹੱਥਾਂ ‘ਚ ਦੇਣ ਦੀ ਸਾਜ਼ਿਸ਼ ਦਾ ਹਿੱਸਾ ਹਨ। ਉਨ੍ਹਾਂ ਨੇ ਕਿਹਾ ਕਿ ਭਾਵੇਂ ਇਹ ਕਾਨੂੰਨ ਰੱਦ ਵੀ ਹੋ ਜਾਣ ਪਰ ਪੂੰਜੀਪਤੀ ਆਪਣੇ ਮਕਸਦ ‘ਚ ਸ਼ਾਇਦ ਕਾਮਯਾਬ ਹੋ ਸਕਦੇ ਹਨ। ਜਦੋਂ ਤਕ ਪੰਜਾਬ ਰਾਜ ਐੱਮਐੱਸਪੀ ਦੇਣੀ ਯਕੀਨੀ ਨਹੀਂ ਬਣਾਉਂਦਾ ਤੇ ਭੰਡਾਰਨ ਦੀ ਸਮਰੱਥਾ ਕਿਸਾਨਾਂ ਦੇ ਹੱਥ ਦੇਣ ਵੱਲ ਨਹੀਂ ਵੱਧਦਾ, ਓਨੀ ਦੇਰ ਤਕ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਹੀਂ।

    ਜ਼ਿਕਰਯੋਗ ਹੈ ਕਿ 26 ਮਈ ਨੂੰ ਕਿਸਾਨਾਂ ਨੇ ‘ਕਾਲਾ ਦਿਵਸ’ ਮਨਾਇਆ ਸੀ ਤੇ ਹਰੇਕ ਨੂੰ ਆਪਣੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਾਉਣ ਦਾ ਸੱਦਾ ਦਿੱਤਾ ਸੀ ਜਿਸ ਨੂੰ ਪੰਜਾਬ ‘ਚ ਭਰਵਾਂ ਹੁੰਗਾਰਾ ਵੀ ਮਿਲਿਆ। ਨਵਜੋਤ ਸਿੰਘ ਸਿੱਧੂ ਨੇ ਵੀ ਪਤਨੀ ਸਮੇਤ ਆਪਣੀ ਪਟਿਆਲਾ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਜਦਕਿ ਉਨ੍ਹਾਂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਸਥਿਤ ਕੋਠੀ ‘ਤੇ ਕਾਲਾ ਝੰਡਾ ਲਹਿਰਾਇਆ।

    LEAVE A REPLY

    Please enter your comment!
    Please enter your name here