ਨਵਾਂਗਾਉਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ 65 ਸਾਲਾ ਵਿਅਕਤੀ ਦੀ ਪੀਜੀਆਈ ‘ਚ ਹੋਈ ਮੌਤ, ਪੰਜਾਬ ‘ਚ ਹੁਣ ਤੱਕ 4 ਮੌਤਾਂ !

    0
    141

    ਮੋਹਾਲੀ,  ਜਨਗਾਥਾ ਟਾਇਮਜ਼: (ਸਿਮਰਨ)

    ਮੋਹਾਲੀ : ਕੋਰੋਨਾ ਵਾਇਰਸ ਦੁਨੀਆ ਦੇ ਲਈ ਇਕ ਮੁਸੀਬਤ ਦਾ ਪਹਾੜ ਬਣ ਹੋਇਆ ਹੈ। ਹੁਣ ਤੱਕ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕੋਰੋਨਾ ਵਾਇਰਸ ਨਾਲ ਪੰਜਾਬ ‘ਚ ਇੱਕ ਹੋਰ ਮੌਤ ਹੋ ਗਈ ਹੈ। ਪੰਜਾਬ ਦੇ ਚੰਡੀਗੜ੍ਹ ਨੇੜਲੇ ਪਿੰਡ ਨਵਾਂਗਾਉਂ ਵਿਖੇ ਕੋਰੋਨਾ ਪਾਜੀਟਿਵ ਮਰੀਜ਼ ਦੀ ਅੱਜ ਪੀਜੀਆਈ ਵਿੱਚ ਮੌਤ ਹੋ ਚੁੱਕੀ ਹੈ।

    ਮਿਲੀ ਜਾਣਕਾਰੀ ਅਨੁਸਾਰ ਨਵਾਂਗਾਉਂ ‘ਚ ਪੈਂਦੇ ਦਸ਼ਮੇਸ਼ ਨਗਰ ‘ਚ 65 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੀੜਤ ਬਜ਼ੁਰਗ ਨੂੰ ਸੋਮਵਾਰ ਨੂੰ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਪੀਜੀਆਈ ਚੰਡੀਗੜ੍ਹ ‘ਚ ਦਾਖਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਪੂਰੇ ਦਸ਼ਮੇਸ਼ ਨਗਰ ਨੂੰ ਸੀਲ ਕਰ ਦਿੱਤਾ ਗਿਆ ਸੀ।

    ਦੱਸਿਆ ਜਾਂਦਾ ਹੈ ਕਿ ਇਸ ਬਜ਼ੁਰਗ ਦੇ ਸੰਪਰਕ ‘ਚ ਆਏ ਲੋਕਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮਰੀਜ਼ ਵੱਲੋਂ ਕੋਈ ਵਿਦੇਸ਼ ਯਾਤਰਾ ਨਹੀਂ ਕੋਈ ਗਈ ਹੈ। ਮੋਹਾਲੀ ਜ਼ਿਲ੍ਹੇ ‘ਚ ਹੁਣ ਕੋਰੋਨਾ ਦੇ ਕੁਲ 7 ਮਾਮਲੇ ਸਾਹਮਣੇ ਆ ਚੁੱਕੇ ਹਨ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 41 ਕੇਸ ਪਾਜ਼ੀਟਿਵ ਪਾਏ ਹਨ।

    ਇਨ੍ਹਾਂ ‘ਚ ਸਭ ਤੋਂ ਵੱਧ ਨਵਾਂਸ਼ਹਿਰ -19, ਐੱਸ.ਏ.ਐੱਸ. ਨਗਰ (ਮੋਹਾਲੀ) -7, ਹੁਸ਼ਿਆਰਪੁਰ -6, ਜਲੰਧਰ – 5,ਅੰਮ੍ਰਿਤਸਰ -1 ,ਲੁਧਿਆਣਾ -2 ਅਤੇ ਪਟਿਆਲਾ -1 ਮਾਮਲੇ ਸਾਹਮਣੇ ਆਏ ਹਨ ,ਜਿਨ੍ਹਾਂ ‘ਚੋਂ ਨਵਾਂਸ਼ਹਿਰ ਦੇ ਬਲਦੇਵ ਸਿੰਘ , ਹੁਸ਼ਿਆਰਪੁਰ ਦੇ ਹਰਭਜਨ ਸਿੰਘ ਅਤੇ ਲੁਧਿਆਣਾ ‘ਚ 42 ਸਾਲਾ ਔਰਤ ਦੀ ਮੌਤ ਹੋ ਗਈ ਹੈ। ਅੰਮ੍ਰਿਤਸਰ ’ਚ ਦਾਖਲ ਹੁਸ਼ਿਆਰਪੁਰ ਦੇ ਮਰੀਜ਼ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

    LEAVE A REPLY

    Please enter your comment!
    Please enter your name here