ਨਵੇਂ ਮਰੀਜ਼ 161, ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 15380, 08 ਮੌਤਾਂ

    0
    137

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2238 ਨਵੇਂ ਸੈਂਪਲ ਲੈਣ ਨਾਲ ਅਤੇ 1963 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 161 ਨਵੇਂ ਪਾਜ਼ੀਟਿਵ ਮਰੀਜ਼ਾਂ ਦੇ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15380 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 410408 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 393314 ਸੈਂਪਲ ਨੈਗੇਟਿਵ, ਜਦਕਿ 3326 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 202 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 641 ਹੈ। ਐਕਟਿਵ ਕੇਸਾਂ ਦੀ ਗਿਣਤੀ 1144 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 14812 ਹੈ।ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 161 ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਦੇ 13 ਪਾਜ਼ੀਟਿਵ ਮਰੀਜ਼ ਹਨ ਤੇ ਬਾਕੀ 148 ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ ਮਰੀਜ਼ ਹਨ। ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 08 ਮੌਤ ਹੋਈ ਹੈ। (1) 90 ਸਾਲਾਂ ਔਰਤ ਵਾਸੀ ਮਾਹਿਲਪੁਰ, ਆਈ ਵੀ ਬਾਈ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ। (2) 62 ਸਾਲਾਂ ਔਰਤ ਵਾਸੀ ਇਪਰੂਮੌਟ ਟਰੱਸਟ ਕਲੋਨੀ ਹੁਸਿਆਰਪੁਰ ਦੀ ਮੌਤ ਆਈ ਵੀ ਬਾਈ ਹੁਸ਼ਿਆਰਪੁਰ (3) 85 ਸਾਲਾਂ ਔਰਤ ਵਾਸੀ ਪੰਜ ਗੁਰਾਇਆ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 46 ਸਾਲਾਂ ਔਰਤ ਵਾਸੀ ਕੋਠੀ ਦੀ ਮੌਤ ਸਿਵਲ ਹਸਪਤਾਲ ਦਸੂਹਾ (5) 35 ਸਾਲਾਂ ਪੁਰਸ਼ ਵਾਸੀ ਬੋਲੋਵੈਲ ਬਲਾਕ ਬੁਡਬਢ਼ ਦੀ ਮੌਤ ਸਵਲ ਹਸਪਤਾਲ ਦਸੂਹਾ (6) 80 ਸਾਲਾਂ ਔਰਤ ਵਾਸੀ ਜਲੋਵਾਲ ਦੀ ਮੌਤ ਸਵਲ ਹਸਪਤਾਲ ਨੂੰ ਲਿਆਦੇ ਹੋਏ ਰਸਤੇ ਵਿੱਚ ਮਰ ਗਈ (7) 72 ਸਾਲਾਂ ਵਿਅਕਤੀ ਵਾਸੀ ਰੇਪੁਰ ਦੀ ਮੌਤ ਜੋਸ਼ੀ ਹਸਪਤਾਲ ਜਲੰਧਰ (8) 55 ਸਾਲਾਂ ਔਰਤ ਵਾਸੀ ਪਡੋਰੀ ਰੁਕਮਣ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੀ ਹੈ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here