ਨਵੇਂ ਮਰੀਜ਼ 178, ਕੁੱਲ ਪਾਜ਼ਿਟਿਵ ਮਰੀਜ਼ 15629, ਮੌਤਾਂ 649

    0
    151

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 1626 ਨਵੇਂ ਸੈਂਪਲ ਲਏ ਗਏ ਹਨ ਅਤੇ 2071 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 178 ਨਵੇਂ ਪਾਜ਼ਿਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 15629 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 413490 ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 396188 ਸੈਂਪਲ ਨੈਗੇਟਿਵ, 3296 ਸੈਂਪਲਾਂ ਦਾ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 1016 ਹੈ ਜਦਕਿ 15216 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 649 ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ 178 ਸੈਂਪਲ ਪਾਜ਼ੀਟਿਵ ਆਏ ਹਨ। ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 18 ਅਤੇ 160 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸਬੰਧਿਤ ਹਨ।ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 4 ਮੌਤਾਂ ਹੋਈਆਂ ਹਨ। (1) 67 ਸਾਲਾਂ ਔਰਤ ਵਾਸੀ ਰਮੇਸ਼ ਨਗਰ ਹੁਸ਼ਿਆਰਪੁਰ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ। (2) 83 ਸਾਲਾਂ ਵਿਅਕਤੀ ਵਾਸੀ ਫਗਵਾੜਾ ਰੋਡ ਹੁਸ਼ਿਆਰਪੁਰ ਦੀ ਮੌਤ ਨਿੱਜੀ ਹਸਪਤਾਲ ਹੁਸ਼ਿਆਰਪੁਰ ਵਿੱਚ ਹੋਈ। (3) 71 ਸਾਲਾਂ ਪੁਰਸ਼ ਵਾਸੀ ਨਿਕੂ ਚੱਕ ਦੀ ਮੌਤ ਨਿੱਜੀ ਹਸਪਤਾਲ ਜਲੰਧਰ (4) 47 ਸਾਲਾਂ ਔਰਤ ਵਾਸੀ ਪੰਨਵਾਂ ਦੀ ਮੌਤ ਸਿਵਲ ਹਸਪਤਾਲ ਦਸੂਹਾ ਤੋਂ ਜਲੰਧਰ ਲੈ ਕੇ ਜਾਂਦੇ ਹੋਈ।

    ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦਾ ਸਖ਼ਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਆਪਣਾ ਕੋਵਿਡ-19 ਟੀਕਾਕਰਨ ਨਜ਼ਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here