ਨਵੇਂ ਮਰੀਜ਼ 222, ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 17,339 ਕੁੱਲ ਮੌਤਾਂ 686

    0
    156

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 2180 ਨਵੇਂ ਸੈਂਪਲ ਲਏ ਗਏ ਹਨ ਅਤੇ 2205 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 222 ਨਵੇਂ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 17,339 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 433433 ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 414549 ਸੈਂਪਲ ਨੈਗੇਟਿਵ, 3165 ਸੈਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 1744 ਹੈ ਜਦਕਿ 16340 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 686 ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ 222 ਸੈਂਪਲ ਪਾਜ਼ੀਟਿਵ ਆਏ ਹਨ ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 28 ਅਤੇ 194 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸਬੰਧਿਤ ਹਨ।ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 5 ਮੌਤਾਂ ਹੋਈਆਂ ਹਨ। (1) 45 ਸਾਲਾਂ ਔਰਤ ਵਾਸੀ ਨਿਹਾਲਪੁਰ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਹੈ। (2) 65 ਸਾਲਾਂ ਔਰਤ ਵਾਸੀ ਬੇਗਮਪੁਰ ਜੰਡਿਆਲਾ ਦੀ ਮੌਤ ਨਿੱਜੀ ਹਸਪਤਾਲ ਜਲੰਧਰ (3) 65 ਸਾਲਾਂ ਔਰਤ ਵਾਸੀ ਨੰਗਲ ਮਰੂਫ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 60 ਸਾਲਾਂ ਵਿਅਕਤੀ ਵਾਸੀ ਮਰੂਲਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5) 35 ਸਾਲਾਂ ਔਰਤ ਵਾਸੀ ਨਰਾਇਣ ਨਗਰ ਮੌਤ ਮਾਜਰਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ।

    ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦਾ ਸਖ਼ਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਆਪਣਾ ਕੋਵਿਡ-19 ਟੀਕਾਕਰਨ ਨਜ਼ਦੀਕੀ ਸਿਹਤ ਸੰਸਥਾਵਾਂ ਤੋਂ ਕਰਵਾਇਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ।

     

    LEAVE A REPLY

    Please enter your comment!
    Please enter your name here