ਨਸ਼ਿਆਂ ਤੋਂ ਰੋਕਣ ਦੇ ਜਵਾਬ ‘ਚ ਨੌਜਵਾਨਾਂ ਵੱਲੋਂ ਘਰ ‘ਤੇ ਹਮਲਾ !

    0
    117

    ਲੁਧਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਲੁਧਿਆਣਾ : ਇੱਥੋਂ ਦੇ ਥਾਣਾ ਟਿੱਬਾ ਦੇ ਅਧੀਨ ਪੈਂਦੇ ਆਨੰਦਪੁਰਾ ਮੁਹੱਲੇ ਵਿੱਚ 10 ਤੋਂ 12 ਹਥਿਆਰਬੰਦ ਨੌਜਵਾਨਾਂ ਵੱਲੋਂ ਇੱਕ ਘਰ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

    ਦਰਅਸਲ ਇੱਕ ਵਿਅਕਤੀ ਵੱਲੋਂ ਘਰ ਬਾਹਰ ਨਸ਼ੇੜੀ ਨੌਜਵਾਨਾਂ ਨੂੰ ਨਸ਼ਾ ਕਰਨ ਤੋਂ ਰੋਕਿਆ ਤਾਂ ਇਨ੍ਹਾਂ ਨੌਜਵਾਨਾਂ ਨੇ ਘਰ ‘ਤੇ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ‘ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਹਮਲਾ ਕਰਨ ਆਏ ਨੌਜਵਾਨ ਹਥਿਆਰ ਲਹਿਰਾਉਂਦੇ ਨਜ਼ਰ ਆ ਰਹੇ ਹਨ।

    ਫ਼ਿਲਹਾਲ ਕੋਈ ਅਣਸੁਖਾਵੀਂ ਘਟਨਾ ਵਾਪਰਣ ਤੋਂ ਬਚਾ ਰਿਹਾ। ਪਰਿਵਾਰ ਵਾਲਿਆਂ ਨੇ ਪੁਲਿਸ ‘ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਹਮਲਾਵਰਾਂ ਨੂੰ ਭੱਜਣ ਦਾ ਪੂਰਾ ਮੌਕਾ ਦਿੱਤਾ ਹੈ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ।

    ਦੂਜੇ ਪਾਸੇ ਥਾਣਾ ਟਿੱਬਾ ਦੇ ਐੱਸ.ਐੱਚ.ਓ. ਨੇ ਕਿਹਾ ਕਿ ਬੀਤੀ ਰਾਤ ਆਨੰਦਪੁਰਾ ਮੁਹੱਲੇ ਵਿੱਚ ਦੋ ਧਿਰਾਂ ਵਿਚਕਾਰ ਝਗੜੇ ਦੀ ਸੂਚਨਾ ਮਿਲੀ ਸੀ ਪਰ ਕਿਸੇ ਵੱਲੋਂ ਵੀ ਲਿਖਤੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ। ਉਨ੍ਹਾਂ ਨੇ ਕਿਹਾ ਜੇਕਰ ਕੋਈ ਸ਼ਿਕਾਇਤ ਦਰਜ ਕਰਵਾਏ ਤਾਂ ਜ਼ਰੂਰ ਕਾਰਵਾਈ ਕੀਤੀ ਜਾਵੇਗੀ।

    LEAVE A REPLY

    Please enter your comment!
    Please enter your name here