ਨਾਂਦੇੜ ‘ਚ ਫਸੇ ਸ਼ਰਧਾਲੂਆਂ ਦੀ ਵਾਪਸੀ ਲਈ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ : ਸੀਐੱਮ

    0
    123

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ‘ਚ ਫਸੇ ਸੈਂਕੜੇ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਬੁੱਧਵਾਰ ਦੁਪਹਿਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲ ਹੋਈ ਹੈ ਤੇ ਉਨ੍ਹਾਂ ਨੇ ਗੱਲ ਕਰਦਿਆਂ ਇਹ ਜਾਣਕਾਰੀ ਦਿੱਤੀ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਜ਼ੂਰ ਸਾਹਿਬ ‘ਚ ਫਸੇ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਬਾਰੇ ਹਰੀ ਝੰਡੀ ਦੇ ਦਿੱਤੀ ਹੈ।

    ਇਸ ਫ਼ੈਸਲੇ ਤੋਂ ਬਾਅਦ ਕੈਪਟਨ ਨੇ ਚੀਫ਼ ਸਕੱਤਰ ਨੂੰ ਸਾਰੇ ਇੰਤਜ਼ਾਮ ਕਰਨ ਲਈ ਕਹਿ ਦਿੱਤਾ ਹੈ। ਕੈਪਟਨ ਨੇ ਇਹ ਵੀ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾਏਗਾ।

    LEAVE A REPLY

    Please enter your comment!
    Please enter your name here