ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਖ਼ਿਲਾਫ਼ ਪਟਿਆਲਾ ਪੁਲਿਸ ਵੱਲੋਂ ਫਿਰ ਵੱਡੀ ਕਾਰਵਾਈ :

    0
    116

    ਪਟਿਆਲਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਪਟਿਆਲਾ : ਪਟਿਆਲਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲਿਆਂ ਵਿਰੁੱਧ ਪੰਜਵੇਂ ਦਿਨ ਵੀ ਕਾਰਵਾਈ ਜਾਰੀ ਰੱਖੀ ਗਈ, ਇਸ ਸੰਬੰਧੀ ਜਾਣਕਾਰੀ ਦਿੰਦਿਆ ਐੱਸ.ਐੱਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਅੱਜ 12 ਮਾਮਲੇ ਦਰਜ ਕਰਕੇ ਕੁੱਲ 595 ਲੀਟਰ ਲਾਹਣ, 869 ਬੋਤਲਾਂ ਸ਼ਰਾਬ ਬਰਾਮਦ ਕਰਕੇ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਪੁਲਿਸ ਨੂੰ ਦੇਖ ਕੇ ਫ਼ਰਾਰ ਹੋਏ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

    ਐੱਸ.ਐੱਸ.ਪੀ. ਦੁੱਗਲ ਨੇ ਦੱਸਿਆ ਕਿ ਐੱਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ ਅਤੇ ਡੀ.ਐੱਸ.ਪੀ. ਜਾਂਚ ਕੇ.ਕੇ. ਪਾਂਥੇ ਦੀ ਅਗਵਾਈ ਹੇਠ ਥਾਣਾ ਸ਼ੰਭੂ ਦੀ ਟੀਮ ਨੇ ਛਾਪੇਮਾਰੀ ਕਰਕੇ ਪਿੰਡ ਸਲੇਮਪੁਰ ਸੇਖਾਂ ਤੋਂ ਗੁਰਨਾਮ ਸਿੰਘ ਪੁੱਤਰ ਹਜਾਰਾ ਸਿੰਘ ਨੂੰ ਗ੍ਰਿਫ਼ਤਾਰ ਕਰਕੇ 400 ਲੀਟਰ ਲਾਹਣ ਅਤੇ 48 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਵੀ ਬਰਾਮਦ ਕੀਤੀਆਂ।

    ਐੱਸ.ਐੱਸ.ਪੀ. ਦੁੱਗਲ ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਦਰ ਸਮਾਣਾ ਦੀਆਂ ਟੀਮਾਂ ਨੇ ਛਾਪੇਮਾਰੀ ਕਰਕੇ ਪਿੰਡ ਮਰੋੜੀ ਤੋਂ ਖੰਡੂ ਸਿੰਘ ਪੁੱਤਰ ਸੁੱਚਾ ਸਿੰਘ ਪਾਸੋਂ 100 ਲੀਟਰ ਲਾਹਣ ਅਤੇ ਥਾਣਾ ਘੱਗਾ ਦੀ ਟੀਮ ਨੇ ਘੱਗਾ ਵਿਖੇ ਛਾਪਾਮਾਰੀ ਕਰਕੇ ਸੁਖਜੀਤ ਸਿੰਘ ਪੁੱਤਰ ਰਾਮ ਸਿੰਘ ਨੂੰ ਗ੍ਰਿਫ਼ਤਾਰ ਕਰਕੇ 95 ਲੀਟਰ ਲਾਹਣ ਬਰਾਮਦ ਕੀਤੀ। ਜਦੋਂ ਕਿ ਥਾਣਾ ਖੇੜੀ ਗੰਡਿਆ ਦੀ ਪੁਲਿਸ ਨੇ ਨਿਰਮਲ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਪਿੰਡ ਅਜਰਾਵਰ ਨੂੰ ਗ੍ਰਿਫ਼ਤਾਰ ਕਰਕੇ 360 ਬੋਤਲਾਂ ਹਰਿਆਣਾ ਸ਼ਰਾਬ, ਥਾਣਾ ਸਦਰ ਨਾਭਾ ਦੀ ਪੁਲਿਸ ਨੇ ਮਨੋਜ਼ ਕੁਮਾਰ ਅਤੇ ਰਾਜ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ 276 ਬੋਤਲਾਂ ਸ਼ਰਾਬ ਹਰਿਆਣਾ ਅਤੇ ਭਾਦਸੋ ਦੀ ਪੁਲਿਸ ਨੇ ਮਦਨ ਲਾਲ ਪੁੱਤਰ ਜੀਤ ਰਾਮ ਵਾਸੀ ਨਾਨੂੰਵਾਲ ਨੂੰ ਗ੍ਰਿਫ਼ਤਾਰ ਕਰਕੇ 60 ਬੋਤਲਾਂ ਸ਼ਰਾਬ ਪੰਜਾਬ ਬਰਾਮਦ ਕੀਤੀਆ ਹਨ।

    ਐੱਸ.ਐੱਸ.ਪੀ ਦੁੱਗਲ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਆਬਕਾਰੀ ਐਕਟ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇਸ ਛਾਪੇਮਾਰੀ ਦੌਰਾਨ ਸੰਬੰਧਤ ਥਾਣਿਆਂ ਦੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਦੀਆਂ ਟੀਮਾਂ ਵੀ ਸ਼ਾਮਲ ਸਨ।

    LEAVE A REPLY

    Please enter your comment!
    Please enter your name here