ਨਾਰਕੋ ਟੈਸਟ ਲਈ ਅਦਾਲਤ ‘ਚ ਪੇਸ਼ ਹੋਏ ਉਮਰਾਨੰਗਲ, ਕੁੰਵਰ ਵਿਜੈ ਪ੍ਰਤਾਪ ਬਾਰੇ ਦਿੱਤਾ ਵੱਡਾ ਬਿਆਨ

    0
    143

    ਫ਼ਰੀਦਕੋਟ, ਜਨਗਾਥਾ ਟਾਇਮਜ਼: (ਰੁਪਿੰਦਰ)

    ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਅੱਜ ਅਦਾਲਤ ‘ਚ ਪੇਸ਼ ਹੋਏ। ਉਨ੍ਹਾਂ ਨੂੰ ਨਾਰਕੋ ਟੈਸਟ ਲਈ ਅਦਾਲਤ ‘ਚ ਪੇਸ਼ ਕੀਤਾ ਗਿਆ। ਪਹਿਲੀ ਵਾਰ ਮੀਡੀਆ ਨਾਲ ਮੁਖ਼ਾਤਿਬ ਹੁੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੈਂ ਹਰ ਵਾਰ ਐੱਸਆਈਟੀ ਨੂੰ ਸਹਿਯੋਗ ਦਿੱਤਾ। ਮੇਰਾ ਚਾਹੇ ਪੰਜ ਵਾਰ ਨਾਰਕੋ ਟੈਸਟ ਕਰਵਾ ਲਓ ਪਰ ਨਾਲ ਹੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਵੀ ਨਾਰਕੋ ਟੈਸਟ ਹੋਵੇ। ਬਹਿਬਲ ਕਲਾਂ ਗੋਲੀਕਾਂਡ ਵਿਚ ਮੇਰੀ ਕੋਈ ਭੂਮਿਕਾ ਨਹੀਂ ਹੈ। ਕੋਟਕਪੂਰਾ ‘ਚ ਵੀ ਸਿਸਟਮ ਤਹਿਤ ਹੀ ਮੇਰੀ ਹਾਜ਼ਿਰੀ ਰਹੀ।

    LEAVE A REPLY

    Please enter your comment!
    Please enter your name here