ਨਾਰਵੇ ਦੇ ਸ਼ਹਿਰ ਲੋਰੇਨਸਕੋਗ ਵਿਖੇ ਕੌਮਾਂਤਰੀ ਮਹਿਲਾ ਦਿਵਸ ‘ਵੰਡਰ ਵੂਮੈਨ’ ਥੀਮ ਅਧੀਨ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।

    0
    134

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ: ਨਾਰਵੇ ਦੇ ਸ਼ਹਿਰ ਲੋਰੇਨਸਕੋਗ ਵਿਖੇ ਕੌਮਾਂਤਰੀ ਮਹਿਲਾ ਦਿਵਸ ‘ਵੰਡਰ ਵੂਮੈਨ’ ਥੀਮ ਅਧੀਨ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਉਵਰਸੀਜ਼ ਕਾਂਗਰਸ ਯੂਰਪ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਯੂਰਪ ਦੀ ਕਨਵੀਨਰ ਡਾ ਸੋਨੀਆ ਦੀ ਪ੍ਰਧਾਨਗੀ ਵਿੱਚ ਹੋਏ ਇਸ ਸਮਾਗਮ ਵਿੱਚ ਓਸਲੋ ਦੀ ਮੇਅਰ ਰਾਗਨਹਿਲਡ ਬੇਰਗਹਿਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਈ। ਇਸ ਮੌਕੇ ਸਮਾਗਮ ਦੇ ਮੁੱਖ ਬੁਲਾਰੇ ਪ੍ਰਸਿੱਧ ਲੇਖਕਾ ਨੀਨਾ ਹਾਨਸੇਨ ਨੇ ਕਿਹਾ ਔਰਤਾਂ ਆਪਣੀ ਸੁਰੱਖਿਆ ਲਈ ਖੁਦ ਜਾਗਰੂਕ ਹੋਣ। ਉਨ੍ਹਾਂ ਕਿਹਾ ਸੰਸਾਰ ਦੀ ਕੁੱਲ ਵਸੋਂ ਵਿੱਚ ਅੱਧੀਆਂ ਔਰਤਾਂ ਹਨ। ਪਰ ਮਰਦ ਪ੍ਰਧਾਨ ਸਮਾਜ ਵਿੱਚ ਔਰਤਾਂ ਨੂੰ ਉਨ੍ਹਾਂ ਦੇ ਪੂਰੇ ਅਧਿਕਾਰ ਨਹੀਂ ਦਿੱਤੇ ਜਾ ਰਹੇ, ਸਗੋਂ ਔਰਤਾਂ ਨੂੰ ਮਰਦ ਪ੍ਰਧਾਨ ਸਮਾਜ ਨੇ ਗੁਲਾਮ ਬਣਾ ਕੇ ਰੱਖਿਆ ਹੋਇਆ ਹੈ। ਜਿਸ ਕਾਰਨ ਔਰਤਾਂ ਦਾ ਜੀਵਨ ਸਮੱਸਿਆਵਾਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਅਧਿਕਾਰ ਪ੍ਰਾਪਤ ਕਰਨ ਲਈ ਉਨ੍ਹਾਂ ਖੁਦ ਹਿੰਮਤ ਕਰਨੀ ਪਵੇਗੀ। ਇਸ ਮੌਕੇ ਇਸ ਸਮਾਗਮ ਵਿੱਚ ਇੰਡੀਅਨ ਉਵਰਸੀਜ਼ ਕਾਂਗਰਸ ਯੂਰਪ ਦੀ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਯੂਰਪ ਦੀ ਕਨਵੀਨਰ ਡਾ ਸੋਨੀਆ ਨੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਔਰਤਾਂ ਨੂੰ ਆਪਣੀ ਗੁਲਾਮੀ ਤੋਂ ਛੁਟਕਾਰਾ ਪਾਉਣ ਲਈ ਵੱਧ ਤੋਂ ਵੱਧ ਪੜ੍ਹਾਈ ਕਰਦੇ ਹੋਏ ਉਚੇਰੀ ਸਿੱਖਿਆ ਹਾਸਲ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਔਰਤਾਂ ਜਿੱਥੇ ਆਤਮ-ਨਿਰਭਰ ਹੋਣਗੀਆਂ,ਉੱਥੇ ਨਾਲ ਹੀ ਉਹ ਸਮਾਜ ਦੇ ਵਿਕਾਸ ਵਿੱਚ ਵਧ-ਚੜ ਕੇ ਆਪਣਾ ਉੱਘਾ ਯੋਗਦਾਨ ਪਾ ਸਕਣਗੀਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਔਰਤਾਂ ਨੂੰ ਵੱਖ-ਵੱਖ ਪ੍ਰਕਾਰ ਦੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ। ਇਸ ਸਮਾਗਮ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਸੋਫੀ ਵੇਗਾ ਵਾਲਬ੍ਰਤੰਨ ਨੇ ਬਾਖੂਭੀ ਨਿਭਾਈ। ਇਸ ਮੌਕੇ ਵੱਖ-ਵੱਖ ਦੇਸ਼ਾਂ ਦੀਆਂ ਔਰਤਾਂ ਦੁਆਰਾ ਸਮਾਜ ਲਈ ਨਿਭਾਈਆਂ ਵਿਲੱਖਣ ਸੇਵਾਵਾਂ ਨਿਭਾਉਣ ਲਈ ਵੰਡਰ ਵੂਮੈਨ ਨਾਂ ਦੇ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੀਤਪਾਲ ਕੁਰੈਸ਼ੀ, ਅਨਾ ਡੀਰਦਾ, ਗੁਰਮਿੰਦਰ ਕੌਰ, ਗੁਰਬਖਸ਼ ਕੌਰ ਆਦਿ ਸਮੇਤ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਾਜ਼ਰ ਸਨ।

    LEAVE A REPLY

    Please enter your comment!
    Please enter your name here