ਨਿਹੰਗਾਂ ਨੇ ਫਾਈਨਾਂਸ ਕੰਪਨੀ ਦੇ ਕਰਿੰਦੇ ਦਾ ਕਿਰਪਾਨ ਨਾਲ ਗੁੱਟ ਵੱਢ ਕੇ ਲੁੱਟੀ ਨਕਦੀ

    0
    119

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ ਤੋਂ ਲੁੱਟਖੋਹ ਨਾਲ ਜੁੜੀ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਥੇ ਪਿੰਡ ਨੰਗਲੀ ਵਿੱਚ ਦੋ ਨਿਹੰਗਾਂ ਨੇ ਫਾਇਨਾਂਸ ਕੰਪਨੀ ਦੇ ਕਰਿੰਦੇ ‘ਤੇ ਹਮਲਾ ਕਰਕੇ ਨਕਦੀ ਲੁੱਟੀ ਹੈ।

    ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਥਿਤ ਨੰਗਲੀ ਪਿੰਡ ‘ਚ 2 ਨਿਹੰਗਾਂ ਨੇ ਫਾਈਨਾਂਸ ਕੰਪਨੀ ਦੇ ਕਰਿੰਦੇ ਨੂੰ ਰੋਕ ਕੇ ਪੈਸੇ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਨਿਹੰਗਾਂ ਨੇਰੋਕ ਕੇ ਉਸ ‘ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਨਿਹੰਗਾਂ ਨੇ ਕਿਰਪਾਨ ਨਾਲ ਫਾਈਨਾਂਸ ਕੰਪਨੀ ਦੇ ਕਰਿੰਦੇ ਆਨੰਦ ਵਿਸ਼ਵਾਸ ਦੇ ਹੱਥ ਵੱਢ ਦਿੱਤੇ ਤੇ ਉਸ ਤੋਂ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ ਹਨ। ਇਸ ਘਟਨਾ ਨਾਲ ਸਬੰਧਿਤ ਇੱਕ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਪੀੜਿਤ ਆਨੰਦ ਵਿਆਜ਼ ‘ਤੇ ਪੈਸੇ ਦੇਣ ਦਾ ਕੰਮ ਕਰਦਾ ਸੀ। ਆਨੰਦ ਪਿੰਡ ਵਿਚ ਪੈਸਿਆਂ ਦੀ ਰਿਕਵਰੀ ਲਈ ਗਿਆ ਸੀ ਅਤੇ ਉਗਰਾਹੀ ਕਰਕੇ ਵਾਪਸ ਆ ਰਿਹਾ ਸੀ। ਇਸੇ ਦੌਰਾਨ ਉਸ ‘ਤੇ ਨਿਹੰਗਾਂ ਨੇ ਹਮਲਾ ਬੋਲਿਆ ਹੈ।

     

    LEAVE A REPLY

    Please enter your comment!
    Please enter your name here