ਨੂਰਪੁਰ ਬੇਦੀ ਵਿਖੇ ਕਿਸਾਨਾਂ ਵੱਲੋਂ ਆਰਐੱਸਐੱਸ ਦੇ ਖ਼ੂਨਦਾਨ ਕੈਂਪ ਦਾ ਕੀਤਾ ਗਿਆ ਵਿਰੋਧ

    0
    121

    ਰੋਪੜ, ਜਨਗਾਥਾ ਟਾਇਮਜ਼: (ਰਵਿੰਦਰ)

    ਰੋਪੜ ਜ਼ਿਲ੍ਹੇ ਦੇ ਨੂਰਪੁਰ ਬੇਦੀ ਦੇ ਬਾਬਾ ਬਾਲ ਜੀ ਦੇ ਆਸ਼ਰਮ ‘ਚ ਕੌਮੀ ਸਵੈਸੇਵਕ ਸੰਘ (ਆਰਐੱਸਐੱਸ) ਵੱਲੋਂ ਵੀਰਵਾਰ ਨੂੰ ਇੱਕ ਖ਼ੂਨਦਾਨ ਕੈਂਪ ਆਯੋਜਨ ਕੀਤਾ ਜਾ ਰਿਹਾ ਸੀ, ਇਸ ਦੀ ਭਿਣਕ ਜਿਉਂ ਹੀ ਕਿਸਾਨ ਜਥੇਬੰਦੀਆਂ ਨੂੰ ਲੱਗੀ, ਉਹ ਵਿਰੋਧ ਲਈ ਪਹੁੰਚ ਗਏ। ਜਿਸ ਦੌਰਾਨ ਓਥੇ ਮਾਹੌਲ ਤਣਾਅਪੂਰਨ ਹੋ ਗਿਆ।

    ਲੋਕਾਂ ਦਾ ਕਹਿਣਾ ਹੈ ਕਿ ਭਾਜਪਾ ਸਿੱਧੇ ਤੌਰ ‘ਤੇ ਹੁਣ ਲੋਕਾਂ ਦੇ ਵਿਚ ਨਹੀਂ ਜਾ ਸਕਦੀ ਕਿਉਂਕਿ ਉਨ੍ਹਾਂ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਤੇ ਹੁਣ ਭਾਜਪਾ ਅਸਿੱਧੇ ਤੌਰ ‘ਤੇ ਲੋਕਾਂ ਵਿਚ ਜਾਣ ਦੇ ਲਈ ਆਰਐੱਸਐੱਸ ਨੂੰ ਅਜਿਹੇ ਖ਼ੂਨਦਾਨ ਕੈਂਪ ਲਗਾ ਕੇ ਲੋਕਾਂ ਤੱਕ ਪਹੁੰਚ ਕਰ ਰਹੀ ਹੈ।ਕਿਸਾਨ ਆਗੂਆਂ ਨੇ ਇਸ ਕੈਂਪ ਦਾ ਵਿਰੋਧ ਕੀਤਾ ਤੇ ਵਿਰੋਧ ਦੇ ਚਲਦਿਆਂ ਇਹ ਖ਼ੂਨਦਾਨ ਕੈਂਪਏਥੇ ਨਹੀਂ ਲੱਗ ਸਕਿਆ। ਦੋਵੇਂ ਪਾਸਿਓਂ ਨਾਅਰੇਬਾਜ਼ੀ ਹੋ ਰਹੀ ਹੈ। ਇਸ ਮੌਕੇ ‘ਤੇ ਪੁਲਿਸ ਹਾਲਾਤ ‘ਤੇ ਕਾਬੂ ਪਾਉਣ ਦਾ ਯਤਨ ਕਰ ਰਹੀ ਹੈ। ਪੁਲਿਸ ਨੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮੌਕੇ ‘ਤੇ ਰੋਕਣ ਦੀ ਯਤਨ ਕੀਤਾ ਪਰ ਉਹ ਨਹੀਂ ਰੁਕੇ।

    ਨੂਰਪੁਰ ਬੇਦੀ ਦੇ ਬਾਬਾ ਬਾਲ ਜੀ ਦੇ ਆਸ਼ਰਮ ‘ਚ ਖ਼ੂਨਦਾਨ ਕੈਂਪ ਲਗਾਉਣ ਵਾਲੀ ਥਾਂ ਪੂਰੀ ਤਿਆਰ ਹੋ ਚੁੱਕੀ ਸੀ ਤੇ ਬਲੱਡ ਬੈਂਕ ਦੀ ਟੀਮ ਵੀ ਪਹੁੰਚ ਚੁੱਕੀ ਸੀ। ਕਿਸਾਨ ਜੱਥੇਬੰਦੀਆਂ ਨੂੰ ਜਦੋਂ ਇਸ ਬਾਰੇ ਪਤਾ ਚੱਲਿਆ ਤਾਂ ਉਹ ਮੌਕੇ ‘ਤੇ ਪਹੁੰਚ ਗਈਆਂ ਤੇ ਖ਼ੂਨਦਾਨ ਕੈਂਪ ਨਾ ਲਾਉਣ ਦੇਣ ਦੀ ਗੱਲ ਕਹੀ। ਕਿਸਾਨ ਜੱਥੇਬੰਦੀਆਂ ਦੇ ਆਗੂਆਂ ਤੇ ਆਰਐੱਸਐੱਸ ਆਗੂਆਂ ਵਿਚਕਾਰ ਤਿੱਖੀ ਬਹਿਸ ਵੀ ਹੋਈ।

    LEAVE A REPLY

    Please enter your comment!
    Please enter your name here