ਨੌਜਵਾਨ ਨੇ ਪੱਖੇ ਨਾਲ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਇਕ ਦਿਨ ਪਹਿਲਾਂ ਹੋਇਆ ਸੀ ਮਾਤਾ ਦੀ ਦੇਹਾਂਤ

    0
    157

    ਬਠਿੰਡਾ, (ਰੁਪਿੰਦਰ)

    ਮਾਡਲ ਟਾਊਨ ਫੇਸ 1 ਵਿਚ ਰਹਿਣ ਵਾਲੇ ਇੱਕ ਵਿਅਕਤੀ ਨੇ ਘਰ ਵਿਚ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਨੌਜਵਾਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ‘ਤੇ ਉਨ੍ਹਾਂ ਦੇ ਵਲੰਟੀਅਰ ਘਟਨਾ ਸਥਾਨ ‘ਤੇ ਪਹੁੰਚੇ। ਮ੍ਰਿਤਕ ਵਿਅਕਤੀ ਦੀ ਸ਼ਨਾਖਤ ਸੁਨੀਲ ਸ਼ਰਮਾ ਪੁੱਤਰ ਜਿਤੇਂਦਰ ਸ਼ਰਮਾ ਜੋ ਹਸਪਤਾਲ ਵਿੱਚ ਕੰਮ ਕਰਦਾ ਸੀ, ਵਜੋਂ ਹੋਈ ਹੈ। ਇੱਥੇ ਦੱਸਣਯੋਗ ਹੈ ਕਿ ਮ੍ਰਿਤਕ ਦੀ ਮਾਂ ਦਾ ਇਕ ਦਿਨ ਪਹਿਲਾਂ ਹੀ ਦੇਹਾਂਤ ਹੋਇਆ ਸੀ। ਫਿਲਹਾਲ ਪੁਲਿਸ ਨੇ ਸੰਸਥਾ ਦੇ ਸਹਿਯੋਗ ਨਾਲ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

     

    LEAVE A REPLY

    Please enter your comment!
    Please enter your name here