ਨੌਦੀਪ ਕੌਰ ਨੂੰ ਮਿਲੀ ਜ਼ਮਾਨਤ, ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼

    0
    145

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਰਤੀਆਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਨੌਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਨੌਦੀਪ ਕੌਰ ਨੂੰ ਦੋ ਮਾਮਲਿਆਂ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਹਾਈਕੋਟਰ ਨੇ ਅੱਜ ਉਸ ਵਿਰੁੱਧ ਦਰਜ ਤੀਜੀ ਐਫਆਈਆਰ ‘ਚ ਵੀ ਜ਼ਮਾਨਤ ਦੇ ਦਿੱਤੀ ਹੈ।

    ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਅੱਜ ਮੁਚੱਲਕਾ ਭਰ ਕੇ ਨੌਦੀਪ ਕੌਰ ਨੂੰ ਰਿਹਾਅ ਕਰਾਉਣਗੇ।

    ਦੱਸ ਦਈਏ ਕਿ ਨੌਦੀਪ ਕੌਰ ਨੂੰ ਹਰਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਨੌਦੀਪ ਕੌਰ ਦੇ ਪਰਿਵਾਰ ਨੇ ਉਪਰ ਪੁਲਿਸ ਤਸ਼ੱਦਦ ਦੀ ਦੋਸ਼ ਵੀ ਲਾਇਆ ਹੈ।

    LEAVE A REPLY

    Please enter your comment!
    Please enter your name here