ਪਟਿਆਲਾ: ਕਾਰ ਵਿਚੋਂ ਮਿਲੀ ਲਾਸ਼, ਨਸ਼ਾ ਛੁਡਾਊ ਕੇਂਦਰ ‘ਚ ਦਾਖ਼ਲ ਸੀ ਮ੍ਰਿਤਕ ਨੌਜਵਾਨ !

    0
    171

    ਪਟਿਆਲਾ, ਜਨਗਾਥਾ ਟਾਇਮਜ਼: (ਰਵਿੰਦਰ)

    ਪਟਿਆਲਾ : ਪਟਿਆਲਾ ਵਿਚ ਦੇਰ ਸ਼ਾਮ ਇਕ ਕਾਰ ‘ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਲਾਸ਼ 27 ਸਾਲਾਂ ਦੇ ਦੀਪਕ ਦੀ ਹੈ। ਪਰਿਵਾਰ ਦਾ ਦੋਸ਼ ਹੈ ਕਿ ਦੀਪਕ ਨੂੰ ਕੁੱਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਵਿਚ ਸ਼ਰਾਬ ਛੁਡਾਉਣ ਵਾਸਤੇ ਦਾਖ਼ਲ ਕਰਵਾਇਆ ਗਿਆ ਸੀ ਅਤੇ ਅੱਜ ਨਸ਼ਾ ਛੁਡਾਊ ਕੇਂਦਰ ਵਾਲੇ ਆਪਣੀ ਕਾਰ ਵਿਚ ਉਸ ਨੂੰ ਲੈ ਕੇ ਆਏ ਤੇ ਜਦ ਦੇਖਿਆ ਤਾਂ ਦੀਪਕ ਦੀ ਮੌਤ ਹੋ ਗਈ ਸੀ।

    ਦੀਪਕ ਦੀ ਮਾਂ ਨੇ ਦੋਸ਼ ਲਾਇਆ ਹੈ ਕਿ ਮੇਰੇ ਲੜਕੇ ਦੀਆਂ ਦੋਵੇਂ ਬਾਹਾਂ ਕੁੱਟਮਾਰ ਕਰਕੇ ਤੋੜ ਦਿੱਤੀਆਂ ਗਈਆਂ ਅਤੇ ਉਸ ਦੇ ਸਰੀਰ ਉਤੇ ਮਾਰਕੁੱਟ ਦੇ ਨਿਸ਼ਾਨ ਸਨ। ਪਰਿਵਾਰ ਅਨੁਸਾਰ ਜਿਸ ਵਾਹਨ ਵਿਚ ਦੀਪਕ ਨੂੰ ਲੈ ਕੇ ਜਾਇਆ ਜਾ ਰਿਹਾ ਸੀ, ਉਹ ਵਾਹਨ ਨਸ਼ਾ ਛੁਡਾਊ ਕੇਂਦਰ ਦਾ ਜਿੱਥੇ ਮ੍ਰਿਤਕ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ।

    ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਇਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here