ਪਟਿਆਲਾ ‘ਚ ਪਤੀ ਨੇ ਕੀਤਾ ਪਤਨੀ ਦਾ ਕਤਲ !

    0
    133

    ਪਟਿਆਲਾ, ਜਨਗਾਥਾ ਟਾਇਮਜ਼: (ਸਿਮਰਨ)

    ਪਟਿਆਲਾ : ਸਥਾਨਕ ਰੋਜ਼ ਕਾਲੋਨੀ ਵਿਖੇ ਪਤੀ ਵੱਲੋਂ ਪਤਨੀ ਦਾ ਚਾਕੂ ਨਾਲ ਗਲਾ ਰੇਤ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਕੋਤਵਾਲੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਰਖਵਾ ਕੇ ਕਾਤਲ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

    ਡੀਐੱਸਪੀ ਯੋਗੇਸ਼ ਸ਼ਰਮਾ ਨੇ ਦੱਸਿਆ ਕਿ ਅੱਜ ਸਵੇਰੇ ਥਾਣਾ ਕੋਤਵਾਲੀ ਮੁਖੀ ਰਾਹੁਲ ਕੌਸ਼ਲ ਨੂੰ ਰੋਜ ਕਾਲੋਨੀ ਵਿਖੇ ਔਰਤ ਦਾ ਕਤਲ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਮੌਕੇ ਤੇ ਪੁੱਜੀ ਤਾਂ ਦੇਖਿਆ ਕਿ ਔਰਤ ਦਾ ਗਲਾ ਚਾਕੂ ਨਾਲ ਰੇਤ ਕੇ ਕਤਲ ਕੀਤਾ ਗਿਆ ਹੈ। ਮੁੱਢਲੀ ਪੜਤਾਲ ‘ਚ ਸਾਹਮਣੇ ਆਇਆ ਹੈ ਕਿ ਮੱਧ ਪ੍ਰਦੇਸ਼ ਵਾਸੀ ਰਾਹੁਲ ਤੇ ਉਸ ਦੀ ਪਤਨੀ ਸੰਜਨਾ ਰੋਜ਼ ਕਾਲੋਨੀ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਹੇ ਸਨ। ਰਾਹੁਲ ਪੇਂਟਰ ਦਾ ਕੰਮ ਕਰਦਾ ਹੈ ਜਿਸ ਵੱਲੋਂ ਕਿਸੇ ਕਾਰਨ ਆਪਣੀ ਪਤਨੀ ਸੰਜਨਾ ਦਾ ਕਤਲ ਕਰ ਦਿੱਤਾ ਗਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

    ਡੀਐੱਸਪੀ ਸ਼ਰਮਾ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ‘ਚ ਰੱਖਿਆ ਗਿਆ ਹੈ ਅਤੇ ਕਤਲ ਦੇ ਕਾਰਨ ਜਾਣਨ ਲਈ ਹਰ ਪੱਖ ਤੋਂ ਪੜਤਾਲ ਕੀਤੀ ਜਾ ਰਹੀ ਹੈ। ਮੁਲਜ਼ਮ ਰਾਹੁਲ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

    LEAVE A REPLY

    Please enter your comment!
    Please enter your name here