ਪਟਿਆਲਾ ‘ਚ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਜਾਰੀ, ਬੀਤੇ ਦਿਨ ਪੁਲਿਸ ਨੇ ਢਾਹਿਆ ਸੀ ਤਸ਼ੱਦਦ

    0
    140

    ਪਟਿਆਲਾ, ਜਨਗਾਥਾ ਟਾਇਮਜ਼: (ਸਿਮਰਨ)

    ਪਟਿਆਲਾ: ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ‘ਚ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਜਾਰੀ ਹੈ, ਪਰ ਅਧਿਆਪਕਾਂ ਨੇ ਵਾਈ.ਪੀ.ਐੱਸ. ਚੌਕ ਤੋਂ ਧਰਨਾ ਚੁੱਕ ਕੇ ਪੁੱਡਾ ਗਰਾਊਂਡ ਸ਼ਿਫਟ ਕਰ ਲਿਆ ਹੈ, ਉਹਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀ ਭਾਖੜਾ ਨਹਿਰ ਦੇ ਪਸਿਆਣਾ ਪੁਲ ‘ਤੇ ਵੀ ਡਟੇ ਰਹਿਣਗੇ।

    ਮਿਲੀ ਜਾਣਕਾਰੀ ਮੁਤਾਬਕ ਪ੍ਰਸ਼ਾਸਨ ਵੱਲੋਂ ਬੁੱਧਵਾਰ ਸਵੇਰੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਮੁਲਾਕਾਤ ਦਾ ਭਰੋਸਾ ਦਿੱਤਾ ਗਿਆ ਹੈ ਕਿ ਸੁਰੇਸ਼ ਕੁਮਾਰ ਨਾਲ ਮੁਲਾਕਾਤ ਕਰਵਾ ਸਾਰੇ ਮਸਲੇ ਦਾ ਹੱਲ ਕੀਤਾ ਜਾਵੇਗਾ।
    ਜ਼ਿਕਰਯੋਗ ਹੈ ਕਿ ਬੀਤੇ ਦਿਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।

    ਜਿਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ। ਇਥੇ ਹੀ ਬੱਸ ਨਹੀਂ ਹੋਈ ਪੰਜਾਬ ਦੀਆਂ ਹੱਕ ਮੰਗਦੀਆਂ ਧੀਆਂ ‘ਤੇ ਪੰਜਾਬ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਗਿਆ।

    ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਪੁਲਿਸ ਦੇ ਲਾਠੀਚਾਰਜ ਅਤੇ ਪੰਜਾਬ ਸਰਕਾਰ ਦੇ ਵਾਅਦਿਆਂ ਤੋਂ ਤੰਗ ਆਏ 2 ਅਧਿਆਪਕਾਂ ਨੇ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ ਸੀ, ਪਰ ਉਥੇ ਮੌਜੂਦ ਗੋਤਾਖੋਰਾਂ ਨੇ ਉਹਨਾਂ ਨੂੰ ਸੁਰੱਖਿਅਤ ਨਹਿਰ ਵਿੱਚੋਂ ਬਾਹਰ ਕੱਢ ਲਿਆ ਹੈ।

    LEAVE A REPLY

    Please enter your comment!
    Please enter your name here