ਪਠਾਨਕੋਟ ‘ਚ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ !

    0
    101

    ਪਠਾਨਕੋਟ, ਜਨਗਾਥਾ ਟਾਇਮਜ਼: (ਰਵਿੰਦਰ)

    ਪਠਾਨਕੋਟ : ਜ਼ਿਲੇ ਦੇ ਪਿੰਡ ਕੋਟਲੀ ਮੁਗਲਾਂ ‘ਚ ਇੱਕ ਨੌਜਵਾਨ ਨੂੰ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਤੋਂ ਬਾਅਦ ਤਣਾਅ ਦੀ ਸਥਿਤੀ ਬਣੀ ਹੋਈ ਹੈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਲਾਸ਼ ਨੂੰ ਪੋਸਟਮਾਰਟਮ ਕੀਤਾ ਜਾਵੇਗਾ।

    ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪਠਾਨਕੋਟ ਦੀ ਇੰਦਰਾ ਕਾਲੋਨੀ ਦਾ ਵਸਨੀਕ ਹੈ ਤੇ ਸ਼ਹਿਰ ਵਿੱਚ ਲੈਪਟਾਪ ਵੇਚਦਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮ੍ਰਿਤਕ ਕੋਲ ਤਕਰੀਬਨ ਡੇਢ ਲੱਖ ਰੁਪਏ ਦੀ ਨਕਦੀ ਸੀ ਜੋ ਵਾਹਨ ਤੋਂ ਗ਼ਾਇਬ ਹੈ ਤੇ ਕਾਰ ਦਾ ਸ਼ੀਸ਼ਾ ਵੀ ਟੁੱਟਿਆ ਹੋਇਆ ਹੈ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਮ੍ਰਿਤਕ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਪੁਲਿਸ ਤੋਂ ਜਾਂਚ ਦੀ ਅਪੀਲ ਕੀਤੀ ਹੈ।

    ਦੂਜੇ ਪਾਸੇ ਜਦੋਂ ਇਸ ਬਾਰੇ ਸੰਬੰਧਤ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਟਲੀ ਮੁਗਲਾਂ ਨੇੜੇ ਲਾਸ਼ ਮਿਲੀ ਹੈ। ਫ਼ਿਲਹਾਲ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here