ਪਤੀ ਦੇ ਜ਼ੁਲਮਾਂ ਤੋਂ ਪਰੇਸ਼ਾਨ ਹੋਈ ਵਿਆਹੁਤਾ ਨੇ ਛੱਤ ਤੋਂ ਛਲਾਂਗ ਮਾਰ ਕੇ ਕੀਤੀ ਖੁਦਕੁਸ਼ੀ

    0
    116

    ਲੁਧਿਆਣਾ, (ਰੁਪਿੰਦਰ) :

    ਦਿਮਾਗੀ ਤੇ ਸਰੀਰਕ ਤਸੀਹਿਆਂ ਤੋਂ ਵਿਆਹੁਤਾ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸ ਨੇ ਘਰ ਦੀ ਛੱਤ ਤੋਂ ਛਲਾਂਗ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ‘ਚ ਥਾਣਾ ਦੁੱਗਰੀ ਦੀ ਪੁਲਿਸ ਨੇ ਵਿਆਹੁਤਾ ਬਲਜੀਤ ਕੌਰ(40) ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਦੁੱਗਰੀ ਦੀ ਪੁਲਿਸ ਨੇ ਮ੍ਰਿਤਕਾ ਦੇ ਪਿਤਾ ਨਵੀਂ ਦਿੱਲੀ ਪੰਜਾਬੀ ਬਾਗ ਦੇ ਰਹਿਣ ਵਾਲੇ ਜਸਬੀਰ ਸਿੰਘ ਦੇ ਬਿਆਨਾਂ ਉੱਪਰ ਉਸ ਦੇ ਪਤੀ ਅਰਬਨ ਅਸਟੇਟ ਦੁੱਗਰੀ ਦੇ ਵਾਸੀ ਹਰਪ੍ਰੀਤ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

    ਥਾਣਾ ਦੁੱਗਰੀ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੁੱਝ ਸਾਲ ਪਹਿਲਾਂ ਆਪਣੀ ਧੀ ਬਲਜੀਤ ਕੌਰ ਦਾ ਵਿਆਹ ਲੁਧਿਆਣਾ ਦੇ ਅਰਬਨ ਅਸਟੇਟ ਦੁੱਗਰੀ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨਾਲ ਕੀਤਾ ਸੀ। ਵਿਆਹ ਤੋਂ ਕੁੱਝ ਹਫ਼ਤੇ ਬਾਅਦ ਹੀ ਮੁਲਜ਼ਮ ਬਲਜੀਤ ਕੌਰ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਿਆ। ਸਮਾਂ ਬੀਤਣ ਦੇ ਨਾਲ-ਨਾਲ ਹਰਪ੍ਰੀਤ ਸਿੰਘ ਦੇ ਜ਼ੁਲਮ ਵੀ ਵੱਧਣ ਲਗ ਪਏ। ਸਰੀਰਕ ਤੇ ਦਿਮਾਗੀ ਤਸੀਹਾਂ ਤੋਂ ਬਲਜੀਤ ਕੌਰ ਇਸ ਕਦਰ ਪਰੇਸ਼ਾਨ ਹੋ ਗਈ ਕਿ ਉਸ ਨੇ ਸਵੇਰ ਵੇਲੇ ਘਰ ਦੀ ਛੱਤ ਤੋਂ ਛਲਾਂਗ ਮਾਰ ਦਿੱਤੀ। ਬਲਜੀਤ ਕੌਰ ਦੇ ਸਿਰ ਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗੀਆਂ। ਬੇਹੱਦ ਨਾਜ਼ੁਕ ਹਾਲਤ ਵਿਚ ਵਿਆਹੁਤਾ ਨੂੰ ਦੀਪ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕੁੱਝ ਸਮੇਂ ਬਾਅਦ ਉਸ ਨੇ ਦਮ ਤੋੜ ਦਿੱਤਾ। ਸਿਰ ਤੇ ਸਰੀਰ ਦੇ ਬਾਕੀ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗਣਾ ਹੀ ਵਿਆਹੁਤਾ ਦੀ ਮੌਤ ਦਾ ਕਾਰਨ ਬਣਿਆ।ਇਸ ਮਾਮਲੇ ‘ਚ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਜਸਬੀਰ ਸਿੰਘ ਦੇ ਬਿਆਨਾਂ ਮੁਕੱਦਮਾ ਦਰਜ ਕਰਕੇ ਹਰਪ੍ਰੀਤ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

    LEAVE A REPLY

    Please enter your comment!
    Please enter your name here