ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ 2 ਘੰਟੇ ਲਈ ਚੱਕਾ ਜਾਮ

    0
    130

    ਜਲੰਧਰ, (ਸਿਮਰਨ) :

    ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਦੀ ਹੜਤਾਲ ਕਰਕੇ ਬੱਸਾਂ ਦਾ ਪਹੀਆ ਜਾਮ ਕੀਤਾ ਗਿਆ। ਜੱਥੇਬੰਦੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਅਤੇ ਜਨਰਲ ਸਕੱਤਰ ਚਾਨਣ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਦੱਸ ਬਾਰਾਂ ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕਰ ਰਹੀ। ਮੁਲਾਜ਼ਮਾਂ ਨੇ ਅੱਜ 10.00 ਤੋਂ 12.00 ਦੋ ਘੰਟੇ ਕੀਤੀ ਹੜਤਾਲ ਕਾਰਨ ਬੱਸਾਂ ਜਾਮ ਕੀਤੀਆਂ ਗਈਆਂ। ਬੱਸਾਂ ਜਾਮ ਹੋਣ ਕਾਰਨ ਲੋਕ ਖੱਜਲ ਖੁਆਰੀ ਝੱਲਦੇ ਰਹੇ। ਆਪਣੀ ਮੰਜ਼ਲ ‘ਤੇ ਪਹੁੰਚਣ ਲਈ ਲੋਕ ਬੱਸਾਂ ਦੀ ਭਾਲ ਵਿਚ ਇਧਰ ਉਧਰ ਘੁੰਮਦੇ ਵੇਖੇ ਗਏ।

    LEAVE A REPLY

    Please enter your comment!
    Please enter your name here