ਪਰਾਲੀ ਸਾੜਨ ਨਾਲ ਵਧੇਗਾ ਕੋਰੋਨਾ ਦਾ ਖ਼ਤਰਾ, ਹਾਈਕੋਰਟ ‘ਚ ਰੋਕ ਲਈ ਪਟੀਸ਼ਨ ਦਾਇਰ

    0
    147

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰੁਪਿੰਦਰ)

    ਨਵੀਂ ਦਿੱਲੀ : ਰਾਜਧਾਨੀ ਦਿੱਲੀ ਸਮੇਤ ਸਮੁੱਚਾ ਉੱਤਰ ਭਾਰਤ ਹਰ ਸਾਲ ਸਰਦੀ ਦੀ ਆਮਦ ਤੋਂ ਪਹਿਲਾਂ ਗੈਸ ਚੈਂਬਰ ‘ਚ ਤਬਦੀਲ ਹੋ ਜਾਂਦਾ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਦਿੱਲੀ ਹਾਈਕੋਰਟ ‘ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਕਿ ਕੋਰੋਨਾਵਾਇਰਸ ਦੇ ਦੌਰ ‘ਚ ਪਰਾਲੀ ਦਾ ਧੂੰਆਂ ਲੋਕਾਂ ਲਈ ਜਾਨਲੇਵਾ ਸਾਬਿਤ ਹੋ ਸਕਦਾ ਹੈ। ਇਸ ਲਈ ਇਸ ‘ਤੇ ਰੋਕ ਲਾਈ ਜਾਵੇ।

    ਪਟੀਸ਼ਨ ‘ਚ ਮੰਗ ਕੀਤੀ ਗਈ ਕਿ ਦਿੱਲੀ ਦੇ ਨਾਲ ਲੱਗਦੇ ਸੂਬਿਆਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ‘ਚ ਸਾੜੀ ਜਾਣ ਵਾਲੀ ਪਰਾਲੀ ‘ਤੇ ਰੋਕ ਲਾਈ ਜਾਵੇ ਜਿਸ ਨਾਲ ਇਸ ਦੇ ਚੱਲਦਿਆਂ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਸਮਾਂ ਰਹਿੰਦਿਆਂ ਰੋਕਿਆ ਜਾ ਸਕੇ ਤੇ ਦਿੱਲੀ ਸਮੇਤ ਸਮੁੱਚੇ ਉੱਤਰ ਭਾਰਤ ਨੂੰ ਗੈਸ ਚੈਂਬਰ ‘ਚ ਤਬਦੀਲ ਹੋਣ ਤੋਂ ਬਚਾਇਆ ਜਾ ਸਕੇ।

    ਪਟੀਸ਼ਨ ‘ਚ ਇਹ ਵੀ ਕਿਹਾ ਗਿਆ ਕਿ ਇਸ ਸਮੇਂ ਸਮੁੱਚੇ ਵਿਸ਼ਵ ‘ਚ ਕੋਰੋਨਾਵਾਇਰਸ ਫੈਲ ਰਿਹਾ ਹੈ ਤੇ ਜੇਕਰ ਇਹ ਪਰਾਲੀ ਇਸ ਤਰੀਕੇ ਨਾਲ ਸਾੜੀ ਜਾਂਦੀ ਰਹੀ ਤਾਂ ਇਸ ਦਾ ਸਿੱਧਾ ਅਸਰ ਫੇਫੜਿਆਂ ‘ਤੇ ਪੈਂਦਾ ਹੈ। ਫੇਫੜੇ ਕਮਜ਼ੋਰ ਹੁੰਦੇ ਹਨ। ਜਿਸ ਨਾਲ ਕੋਰੋਨਾ ਇਨਫੈਕਸ਼ਨ ਦਾ ਖ਼ਤਰਾ ਹੋਰ ਜ਼ਿਆਦਾ ਵੱਧ ਜਾਂਦਾ ਹੈ। ਇਸ ਲਈ ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਵੀ ਜ਼ਰੂਰੀ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ।

     

    LEAVE A REPLY

    Please enter your comment!
    Please enter your name here